ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਮੋਹਿਤ ਅਗਰਵਾਲ ਵੱਲੋਂ ਡੀਐੱਸਪੀ ਭਵਾਨੀਗੜ੍ਹ ਦਾ ਚਾਰਜ ਸੰਭਾਲਣ ਉਪਰੰਤ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਉੁਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਇਲਾਕੇ ਵਿੱਚ ਖਾਸ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਨਾਕਾਬੰਦੀ ਵਧਾਈ ਜਾ ਰਹੀ ਹੈ। ਉੁਨ੍ਹਾਂ ਟਰੈਫਿਕ ਸਮੱਸਿਆ ਅਤੇ ਸ਼ਹਿਰ ਦੇ ਹੋਰ ਮਸਲੇ ਵੀ ਸਾਂਝੇ ਕੀਤੇ।