DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਨਿਰਪੱਖ ਚੋਣਾਂ ਕਰਾਉਣ ਲਈ ਵਚਨਬੱਧ: ਐੱਸ ਐੱਸ ਪੀ

ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕਾਰਵਾਈ ਜਾਰੀ ਰਹੇਗੀ

  • fb
  • twitter
  • whatsapp
  • whatsapp
featured-img featured-img
ਪੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐਸ ਐਸ ਪੀ ਮਾਲੇਰਕੋਟਲਾ ਗੁਰਮੀਤ ਸਿੰਘ। ਫੋਟੋ : ਕੁਠਾਲਾ
Advertisement

ਜ਼ਿਲ੍ਹਾ ਪੁਲੀਸ ਮੁਖੀ ਵਜੋਂ ਅਹੁਦਾ ਸੰਭਾਲਣ ਮਗਰੋਂ ਅੱਜ ਪਹਿਲੀ ਵਾਰ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸੀਨੀਅਰ ਪੁਲੀਸ ਕਪਤਾਨ (ਐੱਸ ਐੱਸ ਪੀ) ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪੁਲੀਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਲੋਕਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਅਪਰਾਧਾਂ ’ਤੇ ਨੱਥ ਪਾਉਣਾ ਪੁਲੀਸ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਪੁੱਖਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਚੋਣ ਪ੍ਰਕਿਰਿਆ ਦੌਰਾਨ ਹਰ ਸੰਵੇਦਨਸ਼ੀਲ ਖੇਤਰ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣ। ਐੱਸ ਐੱਸ ਪੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਕਿਸੇ ਵੀ ਹਾਲਤ ਵਿੱਚ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲੀਸ ਹਰ ਵੇਲੇ ਚੌਕਸ ਹੈ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੁਲੀਸ ਹਰ ਨਾਗਰਿਕ ਨਾਲ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਏਗੀ।

Advertisement
Advertisement
×