DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

police flag march: ਮਾਲੇਰਕੋਟਲਾ ’ਚ ਪੁਲੀਸ ਵੱਲੋਂ ਫਲੈਗ ਮਾਰਚ

ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਮਾਲੇਰਕੋਟਲਾ ਵਿੱਚ ਪੁਲੀਸ ਵੱਲੋਂ ਕੀਤਾ ਜਾ ਰਿਹਾ ਫਲੈਗ ਮਾਰਚ।
Advertisement

ਤਿਉਹਾਰਾਂ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲੀਸ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਅਤੇ ਅਪਰਾਧੀਆਂ ਨੂੰ ਅਮਨ-ਕਾਨੂੰਨ ਬਾਰੇ ਸਪੱਸ਼ਟ ਸੰਦੇਸ਼ ਦੇਣਾ ਸੀ। ਫਲੈਗ ਮਾਰਚ ਦੀ ਅਗਵਾਈ ਡੀ ਐੱਸ ਪੀ ਮਾਨਵਜੀਤ ਸਿੱਧੂ ਅਤੇ ਡੀ ਐੱਸ ਪੀ ਸੁਮਿਤ ਸੂਦ ਨੇ ਕੀਤੀ, ਜਿਸ ਵਿੱਚ ਵੱਖ-ਵੱਖ ਥਾਣਿਆਂ ਦੇ ਮੁੱਖ ਅਫਸਰ ਸ਼ਾਮਲ ਸਨ। ਐੱਸ ਐੱਸ ਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਪੁਲੀਸ ਗਸ਼ਤ ਵਧਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਯਕੀਨੀ ਬਨਾਉਣ ਅਤੇ ਅਪਰਾਧ, ਨਸ਼ਾ ਤਸਕਰੀ ਜਾਂ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਸੰਦੇਸ਼ ਦੇਣਾ ਹੀ ਇਸ ਫਲੈਗ ਮਾਰਚ ਦਾ ਮੁੱਖ ਮਕਸਦ ਹੈ। ਉਨ੍ਹਾਂ ਲੋਕਾਂ ਨੂੰ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ, ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ 112 ਹੈਲਪਲਾਈਨ ’ਤੇ ਦਿੱਤੀ ਜਾਵੇ।

Advertisement
Advertisement
×