ਨਿੱਜੀ ਪੱਤਰ ਪ੍ਰੇਰਕ
ਧੂਰੀ, 2 ਮਈ
ਆਉਣ ਵਾਲੀਆ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾੜੇ ਅਨਸਰਾਂ ਨੂੰ ਤਾੜਨਾ ਅਤੇ ਆਮ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਇਰਾਦੇ ਨਾਲ ਅੱਜ ਧੂਰੀ ਪੁਲੀਸ ਤੇ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।
ਸਿਟੀ ਥਾਣਾ ਮੁਖੀ ਸੌਰਵ ਸੱਭਰਵਾਲ ਨੇ ਫਲੈਗ ਮਾਰਚ ਦੇ ਮਕਸਦ ਬਾਰੇ ਕਿਹਾ ਕਿ ਫਲੈਗ ਮਾਰਚ ਦਾ ਉਦੇਸ਼ ਜਿੱਥੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ, ਉੱਥੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੁਲਿਸ ਹਰ ਵੇਲੇ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫ਼ਾਜਤ ਲਈ ਤਿਆਰ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।