ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਯਾਦਗਾਰੀ ਦਿਵਸ: ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਿਜਦਾ

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ; ਅਧਿਕਾਰੀਆਂ ਨੇ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ
ਪਟਿਆਲਾ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਡੀ ਆਈ ਜੀ ਕੁਲਦੀਪ ਚਹਿਲ ਅਤੇ ਨਾਲ ਐੱਸ ਐੱਸ ਪੀ ਵਰੁਣ ਸ਼ਰਮਾ।
Advertisement

ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲੀਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ ਪਟਿਆਲਾ ਵਿੱਚ ਪੁਲੀਸ ਯਾਦਗਾਰ ਦਿਵਸ ਮਨਾਇਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੀ ਅਗਵਾਈ ਕਰਦਿਆਂ ਪਟਿਆਲਾ ਦੇ ਡੀ ਆਈ ਜੀ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਸੀ ਕਿ ਪੰਜਾਬ ਪੁਲੀਸ ਨੇ ਜਿਵੇਂ ਅਤਿਵਾਦ ਦਾ ਮੂੰਹ ਮੋੜਿਆ ਹੈ, ਉਸੇ ਤਰ੍ਹਾਂ ਇਹ ਫੋਰਸ ਤਾਜ਼ਾ ਚੁਣੌਤੀਆਂ ਨਾਲ ਨਜਿੱਠਣ ਦੀ ਸਮਰੱਥਾ ਵੀ ਰੱਖਦੀ ਹੈ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਨਸ਼ਾ ਤਸਕਰਾਂ ਅਤੇ ਹੋਰ ਅਪਰਾਧੀਆਂ ਖ਼ਿਲਾਫ਼ ਹੋਰ ਸ਼ਿਕੰਜਾ ਕੱਸਣ ਦਾ ਐਲਾਨ ਵੀ ਕੀਤਾ। ਵਰੁਣ ਸ਼ਰਮਾ ਨੇ ਅਪਰਾਧੀਆਂ ਦੇ ਖਿਲਾਫ਼ ਮੁਹਿੰਮ ’ਚ ਲੋਕਾਂ ਤੋਂ ਮਿਲ ਰਹੇ ਭਰਵੇਂ ਸਹਿਯੋਗ ’ਤੇ ਤਸੱਲੀ ਪ੍ਰਗਟ ਕੀਤੀ ਤੇ ਕਿਹਾ ਕਿ ਕਿਸੇ ਵੀ ਮੁਹਿੰਮ ਅਤੇ ਲੜਾਈ ’ਚ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਪਹਿਲੂ ਹੁੰਦਾ ਹੈ। ਉਨ੍ਹਾਂ ਨੇ ਆਪਣੇ ਜ਼ਿਲ੍ਹੇ ਵਿਚਲੀ ਆਪਣੀ ਪੁਲੀਸ ਫੋਰਸ ਨੂੰ ਵੀ ਲੋਕਾਂ ਨਾਲ ਤਾਲਮੇਲ ਹੋਰ ਵਧਾਉਣ ਸਮੇਤ ਆਮ ਲੋਕਾਂ ਨੂੰ ਥਾਣਿਆਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਦੇਣ ਆਉਣ ਦੀ ਤਾਕੀਦ ਵੀ ਕੀਤੀ। ਡੀ ਐੱਸ ਪੀ (ਸਥਾਨਕ) ਨੇਹਾ ਅਗਰਵਾਲ ਨੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਡੀ ਐੱਸ ਪੀ (ਦਿਹਾਤੀ) ਹਰਸਿਮਰਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਜ਼ਿਲ੍ਹਾ ਪੁਲੀਸ ਵੱਲੋਂ ਸਨਮਾਨੇ ਗਏ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਐੱਸ ਐੱਸ ਪੀ ਦੇ ਰੀਡਰ ਇੰਸਪੈਕਟਰ ਅਵਤਾਰ ਸਿੰਘ ਪੰਜੋਲਾ ਨੇ ਦੱਸਿਆ ਕਿ ਇਸ ਮੌਕੇ ਹੀ ਨੈਸ਼ਨਲ ਐਵਾਰਡੀ ਪਰਮਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠਲੇ ‘ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ’ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਹਰਿੰਦਰ ਸੰਧੂ ਅਤੇ ਏ ਡੀ ਸੀ ਸਿਮਰਪ੍ਰੀਤ ਕੌਰ ਸਮੇਤ ਸਾਬਕਾ ਆਈ ਜੀ ਪਰਮਜੀਤ ਗਿੱਲ ਤੇ ਅਮਰ ਸਿੰਘ ਚਾਹਲ, ਅਮਰਜੀਤ ਘੁੰਮਣ, ਸੁਖਦੇਵ ਵਿਰਕ, ਸਮਸ਼ੇਰ ਬੋਪਾਰਾਏ, ਮਨਜੀਤ ਬਰਾੜ, ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰੇਮ ਚੰਦ, ਐੱਸਪੀਜ਼ ਵੈਭਬ ਚੌਧਰੀ (ਆਈਪੀਅਸ), ਪਲਵਿੰਦਰ ਚੀਮਾ, ਗੁਰਬੰਸ ਬੈਂਸ, ਸਵਰਨਜੀਤ ਕੌਰ, ਐੱਚ ਐੱਸ ਮਾਨ ਤੇ ਅੱਛਰੂ ਰਾਮ ਅਤੇ ਇੰਸਪੈਕਟਰ ਇੰਸਪੈਕਟਰ ਅਵਤਾਰ (ਰੀਡਰ ਟੂ ਐੱਸ ਐੱਸ ਪੀ ਪਟਿਆਲਾ) ਆਦਿ ਮੌਜੂਦ ਸਨ।

ਸੰਗਰੂਰ ’ਚ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਡੀ ਸੀ ਰਾਹੁਲ ਚਾਬਾ ਅਤੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਸ਼ਹੀਦੀ ਸਮਾਰਕ ’ਤੇ ਫੁੱਲ੍ਹਾਂ ਦੀ ਰੀਥ ਚੜ੍ਹਾ ਕੇ ਸ਼ਹੀਦ ਜਵਾਨਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ ਐੱਸ ਪੀ(ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ ਗਿਆ। ਡੀ ਐੱਸ ਪੀ (ਦਿੜ੍ਹਬਾ) ਰੁਪਿੰਦਰ ਕੌਰ ਬਾਜਵਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਸ੍ਰੀ ਚਾਹਲ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ ’ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਸ ਸਬੰਧੀ ਇਹ ਦਿਹਾੜਾ ਮਨਾਇਆ ਜਾਂਦਾ ਹੈ। ਐੱਸ ਐੱਸ ਪੀ ਨੇ ਪੁਲੀਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਐਸਐਸਪੀ ਨੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਿਨ੍ਹਾਂ ਦੇ ਹੱਲ ਨੂੰ ਤੁਰੰਤ ਆਦੇਸ਼ ਦਿੱਤੇ ਗਏ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੀ ਸ਼ਹੀਦ ਜ਼ਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਐੱਸ ਪੀ (ਡੀ) ਦਵਿੰਦਰ ਅੱਤਰੀ, ਐੱਸ ਪੀ (ਪੀਬੀਆਈ) ਨਵਰੀਤ ਸਿੰਘ ਵਿਰਕ ਤੇ ਐੱਸ ਪੀ (ਐਚ) ਰਾਜੇਸ਼ ਛਿੱਬਰ ਆਦਿ ਹਾਜ਼ਰ ਸਨ।

Advertisement

ਮਾਲੇਰਕੋਟਲਾ ਪੁਲੀਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਪੁਲੀਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਮਾਲੇਰਕੋਟਲਾ ਪੁਲੀਸ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਵਿੱਚ ਸਥਾਪਿਤ ਸ਼ਹੀਦੀ ਯਾਦਗਾਰ ’ਤੇ ਪੁਲੀਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਐੱਸ ਐੱਸ ਪੀ ਗਗਨਅਜੀਤ ਸਿੰਘ ਦੇ ਨਾਲ ਸਿਵਲ ਜੱਜ ਜੂਨੀਅਰ ਡਿਵੀਜ਼ਨ ਵਿਸ਼ਵ ਗੁਪਤਾ, ਸਹਾਇਕ ਕਮਿਸ਼ਨਰ ਤੇ ਐੱਸ ਡੀ ਐੱਮ ਅਮਰਗੜ੍ਹ ਰਾਕੇਸ਼ ਗਰਗ, ਐੱਸ ਪੀ (ਐਚ) ਗੁਰਸ਼ਰਨਜੀਤ ਸਿੰਘ, ਐੱਸ ਪੀ (ਡੀ) ਸਤਪਾਲ ਸ਼ਰਮਾ, ਐੱਸ ਪੀ ਰਾਜਵਿੰਦਰ ਸਿੰਘ, ਡੀ ਐੱਸ ਪੀ ਯਾਦਵਿੰਦਰ ਸਿੰਘ, ਡੀ ਐੱਸ ਪੀ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ, ਡੀ ਐੱਸ ਪੀ ਅਹਿਮਦਗੜ੍ਹ ਸੁਖਦੇਵ ਸਿੰਘ ਤੇ ਡੀ ਐੱਸ ਪੀ ਅਮਰਗੜ੍ਹ ਸੰਜੀਵ ਕਪੂਰ ਆਦਿ ਮੌਜੂਦ ਸਨ। ਇਸ ਮੌਕੇ ਐੱਸ ਐੱਸ ਪੀ ਗਗਨਅਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ 10 ਸ਼ਹੀਦ ਪੁਲੀਸ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।

Advertisement
Show comments