ਪੱਤਰ ਪ੍ਰੇਰਕ
ਲਹਿਰਾਗਾਗਾ, 16 ਅਪਰੈਲ
ਪੰਜਾਬ ਸਿਰ ਚੜ੍ਹੇ ਕਰੋੜਾਂ ਰੁਪਏ ਦੇ ਕਰਜ਼ੇ ਨੂੰ ਉਤਾਰਨ ਲਈ ਪੁਲੀਸ ਮੁਲਾਜ਼ਮ ਵੱਲੋਂ ਆਪਣੀ ਤਨਖਾਹ ’ਚੋਂ ਦੋ ਹਜ਼ਾਰ ਰੁਪਏ ਹਰ ਮਹੀਨੇ ਸਰਕਾਰ ਨੂੰ ਦੇਣ ਦੇ ਐਲਾਨ ਕੀਤਾ ਹੈ। ਲਹਿਰਾਗਾਗਾ ਦੇ ਨੇੜਲੇ ਪਿੰਡ ਰਾਏਧਰਾਣਾ ਦੇ ਨੌਜਵਾਨ ਮਨੀ ਕਲੇਰ ਨੇ ਨਿਵੇਕਲੀ ਪਹਿਲ ਕਰਦਿਆਂ ਹਰੇਕ ਸਾਲ ਭਗਵੰਤ ਮਾਨ ਦੀ ਸਰਕਾਰ ਦੇ ਖਜ਼ਾਨੇ ’ਚ ਇਕ ਲੱਖ ਰੁਪਏ ਪਾਉਣ ਦਾ ਐਲਾਨ ਕੀਤਾ ਹੈ ਤਾਂ ਜੋ ਹੋਰ ਲੋਕ ਵੀ ਪ੍ਰੇਰਿਤ ਹੋ ਕੇ ਸੂਬਾ ਕਰਜ਼ਾ ਮੁਕਤ ਹੋ ਜਾਵੇ। ਮਨੀ ਕਲੇਰ ਨੇ ਕਿਹਾ ਕਿ 70 ਸਾਲ ਤੱਕ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਉਂਦੀ ਜਾਂਦੀ ਰਹੀ ਹੈ ਪਰ ਸਭ ਨੇ ਖ਼ਜ਼ਾਨਾ ਲੁੱਟ ਕੇ ਖਾਲੀ ਕਰ ਦਿੱਤਾ ਜਿਸ ਕਰਕੇ ਪੰਜਾਬ ਸਿਰ ਤਿੰਨ ਲੱਖ ਕਰੋੜ ਦੇ ਕਰੀਬ ਕਰਜ਼ਾ ਹੈ ਪਰ ਹੁਣ ਲੋਕਾਂ ਨੇ ਬਦਲ ਲਿਆਂਦਾ ਹੈ। ਪੰਜਾਬ ਦੇ ਲੋਕਾਂ ਨੂੰ ਆਸ ਹੈ ਕਿ ਭਗਵੰਤ ਮਾਨ ਸਰਕਾਰ ਇਮਾਨਦਾਰੀ ਨਾਲ ਕੰਮ ਕਰਦਿਆਂ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚੋਂ ਜ਼ਰੂਰ ਕੱਢੇਗੀ।