DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੌਂਸਲ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼

ਧੂਰੀ ਵਿੱਚ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਵੱਲੋਂ ਆਪਣੀ ਸਿਆਸੀ ਪਕੜ ਨੂੰ ਮਜ਼ਬੂਤ ਕਰਦਿਆਂ ਸ਼ਹਿਰ ਦੇ 21 ਵਾਰਡਾਂ ਵਿੱਚ ਨੌਜਵਾਨ...

  • fb
  • twitter
  • whatsapp
  • whatsapp
Advertisement

ਧੂਰੀ ਵਿੱਚ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਵੱਲੋਂ ਆਪਣੀ ਸਿਆਸੀ ਪਕੜ ਨੂੰ ਮਜ਼ਬੂਤ ਕਰਦਿਆਂ ਸ਼ਹਿਰ ਦੇ 21 ਵਾਰਡਾਂ ਵਿੱਚ ਨੌਜਵਾਨ ਆਗੂਆਂ ਨੂੰ ਤਿਆਰ ਕੀਤਾ ਜਾ ਰਿਹਾ ਅਤੇ ਹਰ ਵਾਰਡ ਵਿੱਚ ਅਕਾਲੀ ਦਲ ਵੱਲੋਂ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜਲਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਧੂਰੀ ਸ਼ਹਿਰ ਵਿੱਚ ਵੱਡੀ ਰੈਲੀ ਕਰਨਗੇ। ਇਸ ਰੈਲੀ ਨੂੰ ਸਫਲ ਬਣਾਉਣ ਲਈ ਸ੍ਰੀ ਕਾਤਰੋਂ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ । ਦੂਜੇ ਪਾਸੇ ਭਾਜਪਾ ਆਗੂ ਉਂਕਾਰ ਸਿੰਘ ਸਿੱਧੂ ਨੇ ਵੀ ਸਿਆਸੀ ਸਰਗਰਮੀਆਂ ਵਿੱਚ ਵਾਧਾ ਕਰ ਦਿੱਤਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ।

ਉਨ੍ਹਾਂ ਤਰਫੋਂ ਵੀ ਜਲਦ ਧੂਰੀ ਹਲਕੇ ਵਿੱਚ ਵੱਡੀ ਰੈਲੀ ਕੀਤੀ ਜਾ ਸਕਦੀ ਹੈ ਜਿਸ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੰਬੋਧਨ ਕਰ ਸਕਦੇ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਹਰਦੀਪ ਸਿੰਘ ਦੌਲਤਪੁਰ ਤੇ ਸ਼ੁਭਮ ਸ਼ਰਮਾ ਸਿਆਸੀ ਤੌਰ ’ਤੇ ਸਰਗਰਮ ਹਨ। ਇਹ ਤਿੰਨੋਂ ਆਗੂ ਆਪਣੇ ਆਪਣੇ ਢੰਗ ਨਾਲ ਵਰਕਰਾਂ ਨੂੰ ਜੋੜ ਰਹੇ ਹਨ। ਗੋਲਡੀ ਨੇ ਪੰਜਾਬ ਸਰਕਾਰ ਵਿਰੁੱਧ ਲਾਮਬੰਦੀ ਸ਼ੁਰੂ ਕੀਤੀ ਹੋਈ ਅਤੇ ਸ਼ਹਿਰੀ ਵਾਰਡਾਂ ਅੰਦਰ ਮੀਟਿੰਗਾਂ ਕਰ ਕੇ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
×