ਧੂਰੀ (ਖੇਤਰੀ ਪ੍ਰਤੀਨਿਧ): ਰੇਲਵੇ ਪੁਲੀਸ ਨੇ ਭਾਰੀ ਮਾਤਰਾ ’ਚ ਭੁੱਕੀ ਬਰਾਮਦ ਕੀਤੀ ਹੈ। ਸੀਆਈਏ ਰੇਲਵੇ ਪੁਲੀਸ (ਜੀਆਰਪੀ) ਰਾਜਪੁਰਾ ਦੇ ਸਬ ਇੰਸਪੈਕਟਰ ਕੁਲਦੀਪ ਚੰਦ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਚੈਕਿੰਗ ਦੌਰਾਨ ਧੂਰੀ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ-4 ਤੋਂ ਲਾਵਾਰਿਸ ਪਈ ਬੋਰੀ ਵਿੱਚੋਂ 12 ਕਿਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਸਬੰਧੀ ਰੇਲਵੇ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 15/61/85 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।