ਦਸਤਾਰ ਮੁਕਾਬਲੇ ਦਾ ਪੋਸਟਰ ਜਾਰੀ
ਪੱਤਰ ਪ੍ਰੇਰਕ ਸੰਦੌੜ, 15 ਮਾਰਚ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀ ਯਾਦ ਵਿੱਚ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਪ੍ਰਬੰਧਕ ਕਮੇਟੀ ਤੇ ਕਾਲਜ ਦੇ ਸਮੂਹ ਸਟਾਫ ਵੱਲੋਂ ਵਿਰਸਾ ਸੰਭਾਲ...
Advertisement
ਪੱਤਰ ਪ੍ਰੇਰਕ
ਸੰਦੌੜ, 15 ਮਾਰਚ
Advertisement
ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀ ਯਾਦ ਵਿੱਚ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਪ੍ਰਬੰਧਕ ਕਮੇਟੀ ਤੇ ਕਾਲਜ ਦੇ ਸਮੂਹ ਸਟਾਫ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਸੁੰਦਰ ਦਸਤਾਰ ਮੁਕਾਬਲੇ 17 ਮਾਰਚ ਨੂੰ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਵਿੱਚ ਜਾਣਗੇ। ਇਸ ਦਾ ਪੋਸਟਰ ਅੱਜ ਖਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਜਾਰੀ ਕੀਤਾ ਗਿਆ। ਵਿਰਸਾ ਸੰਭਾਲ ਲਹਿਰ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ
Advertisement
