ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ

ਭਗਤ ਪੂਰਨ ਸਿੰਘ ਦੀ ਬਰਸੀ ਸਮਾਗਮ ਦਾ ਪੋਸਟਰ ਜਾਰੀ

ਸੰਗਰੂਰ: ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਬਰਸੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਸ਼ਰਧਾ ਭਾਵਨਾ ਨਾਲ 5 ਅਗਸਤ ਨੂੰ ਮਨਾਈ ਜਾ ਰਹੀ ਹੈ। ਬਰਸੀ ਮੌਕੇ ਹੋਣ ਵਾਲੇ ਸਮਾਗਮ ਲਈ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਆਲ ਇੰਡੀਆ ਪਿੰਗਲਵਾੜਾ...

ਸੰਗਰੂਰ: ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਬਰਸੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਸ਼ਰਧਾ ਭਾਵਨਾ ਨਾਲ 5 ਅਗਸਤ ਨੂੰ ਮਨਾਈ ਜਾ ਰਹੀ ਹੈ। ਬਰਸੀ ਮੌਕੇ ਹੋਣ ਵਾਲੇ ਸਮਾਗਮ ਲਈ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਵਲੋਂ ਦਿੱਤੀ ਗਈ। ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿੱਚ ਅੱਜ ਬਰਾਂਚ ਦੇ ਪ੍ਰਬੰਧਕਾਂ ਵਲੋਂ 5 ਅਗਸਤ ਦੇ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੀਡੀਆ ਇੰਚਾਰਜ ਸੁਰਿੰਦਰਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਸੰਗਤ ਦੀ ਸ਼ਮੂਲੀਅਤ ਲਈ ਸਲਾਹਕਾਰ ਕਮੇਟੀ ਅਤੇ ਹੋਰ ਹਿਤੈਸ਼ੀਆਂ ਦੀ ਮੀਟਿੰਗ 20 ਜੁਲਾਈ ਨੂੰ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ