DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਨਾਮ ’ਚ ਭਗਵੰਤ ਮਾਨ ਖ਼ਿਲਾਫ਼ ਪੋਸਟਰ ਲਾਏ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਕੀਤੇ ਗਏ ਫ਼ੈਸਲੇ ਤੋਂ ਬਾਅਦ ਹਲਕਾ ਸੁਨਾਮ ਵਿੱਚ ਸਿੱਖ ਸੰਗਤਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਪੋਸਟਰ ਲਗਾਏ ਗਏ। ਇਹ ਪ੍ਰੋਗਰਾਮ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਹੇਠ...

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਗਟ ਕਰਦੀ ਹੋਈ ਸੰਗਤ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਕੀਤੇ ਗਏ ਫ਼ੈਸਲੇ ਤੋਂ ਬਾਅਦ ਹਲਕਾ ਸੁਨਾਮ ਵਿੱਚ ਸਿੱਖ ਸੰਗਤਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਪੋਸਟਰ ਲਗਾਏ ਗਏ। ਇਹ ਪ੍ਰੋਗਰਾਮ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਅਕਾਲੀ ਆਗੂਆਂ ਨੇ ਹਿੱਸਾ ਲਿਆ।

ਇਸ ਮੌਕੇ ਸੰਗਤ ਨੇ ‘ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ’ ਅਤੇ ‘ਸਿੱਖ ਪੰਥ ਦੀ ਸ਼ਾਨ ਹੈ’ ਦੇ ਜੈਕਾਰੇ ਲਗਾਉਂਦਿਆਂ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਮਰਿਆਦਾ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਪੰਥ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਧਾਰਮਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਜਾਂ ਸਰਕਾਰ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ ਤਾਂ ਸੰਗਤ ਉਸ ਦਾ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਥ ਦੇ ਸਨਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੀ ਰੱਖਿਆ ਲਈ ਭਗਵੰਤ ਮਾਨ ਦਾ ਸਮਾਜਿਕ ਅਤੇ ਰਾਜਨੀਤਿਕ ਬਾਈਕਾਟ ਕੀਤਾ ਜਾਵੇ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਰਵਿੰਦਰ ਸਿੰਘ ਚੀਮਾ, ਕੇਸਰ ਸਿੰਘ ਢੋਟ, ਬਲਵਿੰਦਰ ਸਿੰਘ ਅਕਬਰਪੁਰ, ਪਰਮਿੰਦਰ ਕੌਰ, ਸੰਦੀਪ ਕੌਰ, ਮਨਪ੍ਰੀਤ ਸਿੰਘ ਯੂਥ ਆਗੂ, ਦਰਬਾਰਾ ਸਿੰਘ ਨਾਗਰਾ, ਕਮਲਜੀਤ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਸੰਗਤਾਂ ਹਾਜ਼ਰ ਸਨ।

Advertisement

Advertisement
Advertisement
×