DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੰਭਾਵੀ ਉਮੀਦਵਾਰ ਰਾਕੇਸ਼ ਬੱਗਾ ਵੱਲੋਂ ਸ਼ਕਤੀ ਪ੍ਰਦਰਸ਼ਨ

ਬਹਾਦਰਗੜ੍ਹ ਵਿੱਚ ਗਈ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਬੱਗਾ।
Advertisement

ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਨੌਰ ਤੋਂ ਸੰਭਾਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਸਮਾਜ ਸੇਵੀ ਰਾਕੇਸ਼ ਕੁਮਾਰ ਬੱਗਾ ਵੱਲੋਂ ਕਸਬਾ ਬਹਾਦਰਗੜ੍ਹ ਵਿੱਚ ਵਰਕਰਾਂ ਨਾਲ ਚੋਣ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਰੱਖੀ ਗਈ। ਇਸ ਮੌਕੇ ਹਲਕੇ ਭਰ ਵਿੱਚੋਂ ਪਹੁੰਚੇ ਲੋਕਾਂ ਦੇ ਭਾਰੀ ਇਕੱਠ ਕਾਰਨ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਬੱਗਾ ਨੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਆਪਣਾ ਚੋਣ ਮੈਨੀਫੈਸਟੋ ਸਾਂਝਾ ਕਰਦਿਆਂ ਐਲਾਨ ਕੀਤਾ ਕਿ ਜੇ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਉਹ ਹਲਕਾ ਸਨੌਰ ਦੀ ਕਾਇਆ-ਕਲਪ ਕਰ ਦੇਣਗੇ। ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ, ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣੇ, ਕੱਚੇ ਮਕਾਨ ਪੱਕੇ ਕਰਵਾਉਣਾ, ਲੜਕੀਆਂ ਲਈ ਕਾਲਜ ਬਣਵਾਉਣਾ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਸ਼ਾਮਲ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਗੰਨਾ ਮਿੱਲ ਲਗਵਾਉਣਾ, ਸਨੌਰ ਵਿੱਚ ਸਬ-ਤਹਿਸੀਲ ਬਣਾਉਣਾ, ਠੇਕੇਦਾਰੀ ਸਿਸਟਮ ਨੂੰ ਬੰਦ ਕਰਨਾ ਅਤੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। ਇਸ ਮੌਕੇ ਸਤਪਾਲ ਸਿੰਘ ਖ਼ਾਨਪੁਰ, ਕੁਲਦੀਪ ਸਿੰਘ ਭੰਬੂਆ, ਸੁਰਜੀਤ ਸਿੰਘ ਖ਼ਾਨਪੁਰ, ਰਾਜੇਸ਼ ਬੱਗਾ, ਇਕਬਾਲ ਬੱਗਾ, ਰਮਨ ਬੱਗਾ, ਸੁਨੀਲ ਕੈਟਰਸ ਅਤੇ ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਾਸੀ ਹਾਜ਼ਰ ਸਨ।

Advertisement
Advertisement
×