ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਗਰਜਦੇ ਰਹੇ ਬਿਜਲੀ ਕਾਮੇ

ਭਲਕ ਤੋਂ ਕੀਤੇ ਜਾਣਗੇ ਪਾਵਰਕੌਮ ਦੇ ਡਾਇਰੈਕਟਰਾਂ ਖ਼ਿਲਾਫ਼ ਰੋਸ ਵਿਖਾਵੇ

ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਗਰਜਦੇ ਰਹੇ ਬਿਜਲੀ ਕਾਮੇ

ਸੰਗਰੂਰ ’ਚ ਹੜਤਾਲੀ ਬਿਜਲੀ ਮੁਲਾਜ਼ਮ ਪਾਵਰਕੌਮ ਦੇ ਸ਼ਿਕਾਇਤ ਕੇਂਦਰ ਅੱਗੇ ਰੋਸ ਧਰਨਾ ਦਿੰਦੇ ਹੋਏ।

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 27 ਨਵੰਬਰ

ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪਾਵਰਕੌਮ ਦੇ ਸ਼ਿਕਾਇਤ ਕੇਂਦਰਾਂ ਅਤੇ ਸਬ ਸਟੇਸ਼ਨਾਂ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹਨ। ਹੜਤਾਲ ਦੇ 14ਵੇਂ ਦਿਨ ਵੀ ਬਿਜਲੀ ਕਾਮੇ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਗਰਜਦੇ ਰਹੇ। ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਸਥਾਨਕ ਰਣਬੀਰ ਕਲੱਬ ਦੇ ਸ਼ਿਕਾਇਤ ਕੇਂਦਰ ’ਤੇ ਰੋਸ ਧਰਨਾ ਦਿੱਤਾ ਗਿਆ। ਹੜਤਾਲੀ ਬਿਜਲੀ ਕਾਮਿਆਂ ਨੇ 2 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਮੁੱਚੇ ਇਲਾਕੇ ਨੂੰ ਜਾਮ ਕਰਨ ਦਾ ਐਲਾਨ ਕੀਤਾ।

ਧਰਨੇ ਨੂੰ ਯੂਨੀਅਨ ਦੇ ਸਰਕਲ ਆਗੂਆਂ ਕੁਲਵਿੰਦਰ ਸਿੰਘ, ਯਸ਼ਪਾਲ ਸ਼ਰਮਾ, ਪੁਨੀਤ ਪਰਾਸ਼ਰ, ਸੁਖਵਿੰਦਰ ਸਿੰਘ ਸੁੱਖੀ, ਹਰਿੰਦਰ ਸਿੰਘ, ਪਰਮਿੰਦਰ ਸਿੰਘ, ਜਗਦੇਵ ਸਿੰਘ, ਪਰਮਪਾਲ ਸਿੰਘ, ਨਿਰਭੈ ਸਿੰਘ, ਜੋਗਾ ਸਿੰਘ , ਸਮਸ਼ੇਰ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਕਿ ਪਾਵਰਕੌਮ ਦੇ ਮੁਲਾਜ਼ਮ 15 ਨਵੰਬਰ ਤੋਂ ਲਗਾਤਾਰ 2 ਦਸੰਬਰ ਤੱਕ ਸਮੂਹਿਕ ਛੁੱਟੀ ’ਤੇ ਹਨ ਅਤੇ ਦਫ਼ਤਰੀ ਕੰਮਕਾਜ ਠੱਪ ਪਿਆ ਹੈ। ਬਿਜਲੀ ਖਪਤਕਾਰ ਪ੍ਰੇਸ਼ਾਨ ਹੋ ਰਹੇ ਹਨ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਹੈ।

ਉਨ੍ਹਾਂ ਐਲਾਨ ਕੀਤਾ ਕਿ 29 ਨਵੰਬਰ ਤੋਂ ਪੰਜਾਬ ਵਿੱਚ ਪਾਵਰਕੌਮ ਦੇ ਡਾਇਰੈਕਟਰਾਂ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ ਅਤੇ 2 ਦਸੰਬਰ ਨੂੰ ਮੁੱਖ ਮੰਤਰੀ ਦੇ ਮੋਰਿੰਡਾ ਇਲਾਕੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਲਈ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇੱਥੋਂ ਟੀਐਮਸੀ ਅਤੇ ਐਮਐਸਯੂ ਦੇ ਵਰਕਰ ਬੱਸਾਂ ਭਰ ਕੇ ਰਵਾਨਾ ਹੋਣਗੇ ਜਿਸ ਦੀ ਤਿਆਰੀ ਅਤੇ ਅੰਤਿਮ ਰੂਪ ਦੇਣ ਲਈ ਜੁਆਇੰਟ ਫੋਰਮ ਸਰਕਲ ਸੰਗਰੂਰ ਵੱਲੋਂ ਅਹਿਮ ਮੀਟਿੰਗ ਸਰਕਲ ਦਫ਼ਤਰ ਵਿੱਚ 28 ਨਵੰਬਰ ਨੂੰ ਬੁਲਾਈ ਗਈ ਹੈ।

ਸਮਾਣਾ (ਸੁਭਾਸ਼ ਚੰਦਰ): ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਡਿਵੀਜ਼ਨ ਕਮੇਟੀ ਸਮਾਣਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ 13ਵੇਂ ਦਿਨ ਵਿੱਚ ਦਾਖਲ ਹੋ ਗਈ। ਪਾਵਰਕੌਮ ਦਫਤਰ ਦੇ ਗੇਟ ਨੂੰ ਜਿੰਦਰਾ ਜੜ ਕੇ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੇ ਬਿਜਲੀ ਬੋਰਡ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ।

ਜੁਆਇੰਟ ਫੋਰਮ ਦੇ ਪ੍ਰਧਾਨ ਕਰਮ ਸਿੰਘ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਧਰਮਪਾਲ ਨੇ ਦੱਸਿਆ ਕਿ ਮੈਨੇਜਮੈਂਟ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਮੰਗਾਂ ਮੰਨਣ ਦਾ ਵਿਸ਼ਵਾਸ਼ ਦੇਣ ਤੋਂ ਬਾਅਦ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਮੈਨੇਜਮੈਂਟ ਤੇ ਸਰਕਾਰ ਨੂੰ ਚਿਤਾਵਾਨੀ ਦਿੱਤੀ ਕਿ ਜੇ ਸਾਡੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਚਰਨਜੀਤ ਸਿੰਘ, ਗੁਰਮੁਖ ਸਿੰਘ, ਗੁਰਦੀਪ ਸਿੰਘ, ਗੁਰਮੇਜ ਸਿੰਘ, ਹੈਪੀ ਸ਼ਰਮਾ ਤੇ ਰਾਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।

ਇਸ ਦੌਰਾਨ ਪਾਵਰਕੌਮ ਦਫਤਰ ’ਚ ਬਿਜਲੀ ਸਪਲਾਈ ਨਾ ਮਿਲਣ ’ਤੇ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਖੇਤੀ ਸੈਕਟਰ ’ਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਾਹਾਕਾਰ ਮੱਚੀ ਹੋਈ ਹੈ। ਇਸ ਕਾਰਨ ਉਨ੍ਹਾਂ ਦਾ ਹਰਾ ਚਾਰਾ, ਸਬਜ਼ੀਆਂ ਅਤੇ ਹੋਰ ਫਸਲਾਂ ਸੁੱਕ ਰਹੀਆਂ ਹਨ। ਫਤਿਹਪੁਰ ਸਣੇ ਕਈ ਫੀਡਰਾਂ ਦੀ ਬਿਜਲੀ ਸਪਲਾਈ ਲਾਈਨ ਵਿੱਚ ਨੁਕਸ ਪੈਣ ਕਾਰਨ ਬੰਦ ਪਈ ਹੈ। ਇਸ ਸਬੰਧੀ ਪਾਵਰਕੌਮ ਸਮਾਣਾ ਦੇ ਐਕਸੀਅਨ ਵਿਪਨ ਗੋਇਲ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਹੋਣ ਦੇ ਬਾਵਜੂਦ ਉਹ ਸਰਕਾਰੀ ਹਦਾਇਤਾਂ ਅਨੁਸਾਰ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਰਾਹੀਂ ਬਿਜਲੀ ਦੀ ਸਪਲਾਈ ਰੈਗੂਲਰ ਰੱਖ ਰਹੇ ਹਨ ਪਰ ਸਟਾਫ ਘੱਟ ਹੋਣ ਕਾਰਨ ਦੇਰੀ ਜ਼ਰੂਰ ਹੋ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All