ਪਾਵਰਕੌਮ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੈਲੀ

ਪਾਵਰਕੌਮ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੈਲੀ

ਸੰਗਰੂਰ ’ਚ ਪਾਵਰਕੌਮ ਪੈਨਸ਼ਨਰ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ

ਸੰਗਰੂਰ, 11 ਅਗਸਤ

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ  ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: ਸਰਕਲ ਸੰਗਰੂਰ ਵੱਲੋਂ ਸੂਬਾ ਪ੍ਰਧਾਨ ਅਵਿਨਾਸ਼ ਸ਼ਰਮਾ ਦੀ ਅਗਵਾਈ  ਹੇਠ ਮੰਗਾਂ ਦੀ ਪ੍ਰਾਪਤੀ ਲਈ ਰੋਸ ਰੈਲੀ ਕੀਤੀ ਗਈ। 

  ਇਸ ਮੌਕੇ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਖੋਰਾ ਲਾ ਰਹੀ ਹੈ। ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਵਿਧਾਨ ਸਭਾ ਦੀਆਂ ਚੋਣਾ ਤੋਂ ਪਹਿਲਾਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਵਿਰੁੱਧ ਇੱਕਮੁੱਠ ਹੋ ਕੇ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ। ਪੰਜਾਬ, ਯੂ.ਟੀ., ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੋ ਸੰਘਰਸ਼ ਉਲੀਕਿਆ ਗਿਆ ਹੈ ਉਸ ਵਿੱਚ ਬਿਜਲੀ ਬੋਰਡ ਦੇ ਸਮੁੱਚੇ ਪੈਨਸ਼ਨਰ ਵੱਧ ਚੜ੍ਹ ਕੇ ਹਿੱਸਾ ਲੈਣਗੇ।

ਅਵਿਨਾਸ਼ ਸ਼ਰਮਾ ਨੇ ਬਿਜਲੀ ਬੋਰਡ ਦੀ ਮੈਨੇਜਮੈਂਟ ਤੋਂ ਵੀ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਮੌਜੂਦਾ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਡ.ਏ.) ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਵੀ ਸੂਬਾਈ ਮੁੱਖ ਬੁਲਾਰੇ ਹਨ, ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨੀ ਹੋਵੇਗੀ। ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਰਕਾਰ ਨੂੰ ਵਾਅਦਾਖਿਲਾਫੀ ਕਰਨ ’ਤੇ ਕਰਾਰਾ ਜਵਾਬ ਦੇਣਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਦੀਆਂ ਚੋਣਾ ਵਿੱਚ ਸਬਕ ਸਿਖਾਉਣਗੇ। 

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾਣਗੇ। ਇਸ ਮੌਕੇ ਤੇ ਬਿਜਲੀ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਲੋਟੇ, ਜੋਰਾ ਸਿੰਘ ਮਾਝੀ, ਗੁਰਚਰਨ ਸਿੰਘ, ਕਰਨੈਲ ਸਿੰਘ, ਬਲਜੀਤ ਸਿੰਘ, ਰੂੜ ਸਿੰਘ ਘੱਲੀਆਂ, ਅਵਤਾਰ ਸਿੰਘ ਆਦਿ ਨੇ ਵੀ ਸਰਕਾਰ ਦੀ ਮੁਲਾਜ਼ਮ ਮੰਗਾਂ ਸੰਬੰਧੀ ਧਾਰੀ ਚੁੱਪੀ ਦੀ ਨਿਖੇਧੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All