ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ
ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 31 ਦਸੰਬਰ ਇਥੋਂ ਦੇ ਗੁਰੂਦੁਆਰਾ ਇਮਲੀ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੰਢੀਆਂ ਜਾ ਰਹੀਆਂ ਹਨ। ਪ੍ਰਭਾਤ ਫੇਰੀਆਂ ਵਿੱਚ ਸੰਗਤ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਕਰਕੇ ਸ਼ਬਦ ਕੀਰਤਨ ਰਾਹੀਂ...
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 31 ਦਸੰਬਰ
Advertisement
ਇਥੋਂ ਦੇ ਗੁਰੂਦੁਆਰਾ ਇਮਲੀ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੰਢੀਆਂ ਜਾ ਰਹੀਆਂ ਹਨ। ਪ੍ਰਭਾਤ ਫੇਰੀਆਂ ਵਿੱਚ ਸੰਗਤ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਕਰਕੇ ਸ਼ਬਦ ਕੀਰਤਨ ਰਾਹੀਂ ਗੁਰੂਆਂ ਦੀ ਬਾਣੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਗੁਰਦੁਆਰੇ ਦੇ ਮੁੱਖ ਗ੍ਰੰਥੀ ਗੁਰਪ੍ਰੀਤ ਸਿੰਘ ਸ਼ਾਹਪੁਰ, ਪ੍ਰਧਾਨ ਸਰਬਜੀਤ ਸਿੰਘ ਕੋਹਲੀ, ਜਨਰਲ ਸਕੱਤਰ ਗੁਰਮੇਜ ਸਿੰਘ ਕਾਨੂੰਗੋ, ਖ਼ਜ਼ਾਨਚੀ ਨੱਥਾ ਸਿੰਘ ਮੈਨੇਜਰ, ਗੁਰਜੰਟ ਸਿੰਘ ਜੇਈ, ਸੇਵਾਦਾਰ ਸੰਦੀਪ ਸਿੰਘ ਖੰਡੇਬਾਦ, ਇੰਸਪੈਕਟਰ ਸਵਰਨ ਸਿੰਘ, ਹਰਦੀਪ ਸਿੰਘ ਗੰਢੂਆਂ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਜਨਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ ਛੇ ਜਨਵਰੀ ਨੂੰ ਭੋਗ ਪਾਏ ਜਾਣਗੇ। ਇਸ ਮਗਰੋਂ ਗੁਰਦੁਆਰਾ ਸਾਹਿਬ ਜਨਮ ਅਸਥਾਨ ਸੰਤ ਅਤਰ ਸਿੰਘ ਚੀਮਾਂ ਸਾਹਿਬ ਦੇ ਜਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ।
Advertisement
