ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਅਕਤੂਬਰ
ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਪ੍ਰਭਾਤ ਫੇਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੈਨੇਜਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਗੁਰੂਆਂ ਦੀ ਬਾਣੀ ਅਤੇ ਇਤਿਹਾਸ ਨਾਲ ਜੋੜਨ ਲਈ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਅੱਜ ਦੂਜੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀ ਸ਼ੁਰੂ ਹੋ ਕੇ ਪਿੰਡਾਂ ਵੱਲ ਗਈ।