ਰਾਜਪੁਰਾ ਵਿੱਚ ਪ੍ਰਭਾਤ ਫੇਰੀਆਂ ਸੰਪੂਰਨ
ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਰਾਜਪੁਰਾ ਟਾਊਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਅੱਜ ਅੰਤਿਮ ਪ੍ਰਭਾਤ ਫੇਰੀ ਨਾਲ ਸੰਪਰੂਨ ਹੋ ਗਈਆਂ।...
Advertisement
ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਰਾਜਪੁਰਾ ਟਾਊਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਅੱਜ ਅੰਤਿਮ ਪ੍ਰਭਾਤ ਫੇਰੀ ਨਾਲ ਸੰਪਰੂਨ ਹੋ ਗਈਆਂ। ਇਹ ਅੰਤਿਮ ਪ੍ਰਭਾਤ ਫੇਰੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੇਵਾਦਾਰ ਭੁਪਿੰਦਰ ਸਿੰਘ ਬੱਬਰ ਦੇ ਗ੍ਰਹਿ ਵਿਖੇ ਸੰਪੂਰਨ ਹੋਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਵਨ ਪਾਠ ਅਤੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ, ਹਰਪ੍ਰੀਤ ਸਿੰਘ ਕਾਲਾ, ਭੁਪਿੰਦਰ ਸਿੰਘ, ਮਨਵਿੰਦਰ ਸਿੰਘ ਬੰਟੀ, ਜਸਦੇਵ ਸਿੰਘ ਜੱਸੀ ਅਤੇ ਕੁਲਵੰਤ ਸਿੰਘ ਜੱਸਲ ਸਮੇਤ ਹੋਰ ਸੇਵਾਦਾਰਾਂ ਨੇ ਸਰਗਰਮ ਭੂਮਿਕਾ ਨਿਭਾਈ।
Advertisement
Advertisement
×

