ਪ੍ਰਕਾਸ਼ ਪੁਰਬ: ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਪ੍ਰਕਾਸ਼ ਪੁਰਬ: ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਪਿੰਡ ਭੱਟੀਵਾਲ ਕਲਾਂ ਦੇ ਜੇਤੂ ਵਿਦਿਆਰਥੀ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਤੇ ਸਟਾਫ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਅਗਸਤ

ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਲਕੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਪ੍ਰਭਸਿਮਰਨ ਕੌਰ ਅਤੇ ਜਸਵੀਰ ਸਿੰਘ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਤੋਂ ਇਲਾਵਾ ਚੌਥੀ ਅਤੇ ਪੰਜਵੀਂ ਪੁਜੀਸ਼ਨ ਵਾਲੇ ਦੋ ਵਿਦਿਆਰਥੀਆਂ ਨੂੰ ਹੌਸਲਾਅਫ਼ਜਾਈ ਲਈ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ।

  ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਵਿੱਚੋਂ ਜ਼ਿਲ੍ਹਾ ਸੰਗਰੂਰ ’ਚੋਂ ਏਕਮਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਾਗੜੀਆਂ (ਬਲਾਕ ਮਾਲੇਰਕੋਟਲਾ-1) ਨੇ ਪਹਿਲਾ ਸਥਾਨ,  ਜਸਮੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੈਦਪੱਤੀ ਲੌਂਗੋਵਾਲ (ਬਲਾਕ ਚੀਮਾ) ਨੇ ਦੂਜਾ, ਮਨਮਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸੋਢੀਆਂ (ਬਲਾਕ ਮਾਲੇਰਕੋਟਲਾ-1) ਨੇ ਤੀਜਾ ਸਥਾਨ ਹਾਸਲ ਕੀਤਾ।  

 ਸ਼ਾਇਨਾ ਸਰਕਾਰੀ ਪ੍ਰਾਇਮਰੀ ਸਕੂਲ ਝਨੇਰ ਤੇ ਸਿਮਰਨ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਅਮਰਪੁਰਾ (ਬਲਾਕ ਅਹਿਮਦਗੜ੍ਹ) ਨੇ ਪ੍ਰਸ਼ੰਸਾ ਪੱਤਰ ਪ੍ਰਾਪਤ  ਕੀਤੇ। 

 ਮਿਡਲ ਵਰਗ ਵਿੱਚੋਂ ਮੁਸਕਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਨੇ ਪਹਿਲਾ, ਗੁਰਜੋਤ ਸਿੰਘ ਸਰਕਾਰੀ ਹਾਈ ਸਕੂਲ ਰੰਗੀਆਂ (ਬਲਾਕ ਸ਼ੇਰਪੁਰ) ਨੇ ਦੂਜਾ, ਨਵਜੋਤ ਕੌਰ ਸਰਕਾਰੀ ਮਿਡਲ ਸਕੂਲ ਸੰਗਤੀਵਾਲਾ (ਬਲਾਕ ਲਹਿਰਾਗਾਗਾ) ਨੇ ਤੀਜਾ ਅਤੇ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ ਚੱਠੇ (ਬਲਾਕ ਸਨਾਮ-1) ਅਤੇ ਦਿਲਪ੍ਰੀਤ ਸਿੰਘ ਸਰਕਾਰੀ ਮਿਡਲ ਸਕੂਲ ਦਹਿਲੀਜ਼ ਕਲਾਂ (ਬਲਾਕ ਅਹਿਮਦਗੜ੍ਹ) ਨੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ।

ਸੈਕੰਡਰੀ ਵਰਗ ’ਚੋਂ ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਨਾਮ (ਬਲਾਕ ਸਨਾਮ-1) ਨੇ ਪਹਿਲਾ ਸਥਾਨ ਹਾਸਲ ਕੀਤਾ, ਜਸਕੀਰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ (ਬਲਾਕ ਸ਼ੇਰਪੁਰ) ਨੇ ਦੂਜਾ, ਪ੍ਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ (ਬਲਾਕ ਸਨਾਮ-2) ਨੇ ਤੀਜਾ ਸਥਾਨ ਹਾਸਲ ਕੀਤਾ। 

 ਇਸੇ ਤਰ੍ਹਾਂ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ (ਬਲਾਕ ਧੂਰੀ) ਅਤੇ ਲਖਵੀਰ ਖ਼ਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦਤਪੁਰ (ਬਲਾਕ ਮਾਲੇਰਕੋਟਲਾ-2) ਨੇ ਪ੍ਰਸ਼ੰਸਾ ਪੱਤਰ ਹਾਸਲ ਕੀਤੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸੈ.ਸਿ.) ਸੁਖਵਿੰਦਰ ਕੌਰ ਸਿੱਧੂ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਪ੍ਰਾਇਮਰੀ) ਅਭਿਨਵ ਜੈਦਕਾ ਸਣੇ ਹੋਰ ਅਧਿਕਾਰੀ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All