DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Prem Singh Chandumajra: ਦੇਸ਼ ਦੀ ਰਾਜਨੀਤੀ ਵਿੱਚੋਂ ਸਿਧਾਂਤ ਖ਼ਤਮ: ਚੰਦੂਮਾਜਰਾ

ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਹੁਣ ਸਿਧਾਂਤਾਂ ਦੀ ਕੋਈ ਅਹਿਮੀਅਤ ਨਹੀਂ ਰਹੀ। ਮੁਲਕ ਵਿੱਚ ਗ਼ੈਰ-ਸਿਧਾਂਤਕ ਰਾਜਨੀਤੀ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਸ੍ਰੀ ਚੰਦੂਮਾਜਰਾ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।...

  • fb
  • twitter
  • whatsapp
  • whatsapp
featured-img featured-img
ਪ੍ਰੇਮ ਸਿੰਘ ਚੰਦੂਮਾਜਰਾ ਦਾ ਸਨਮਾਨ ਕਰਦੇ ਹੋਏ ਬਰਜਿੰਦਰ ਸਿੰਘ ਪਰਵਾਨਾ ਅਤੇ ਹੋਰ।
Advertisement

ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਹੁਣ ਸਿਧਾਂਤਾਂ ਦੀ ਕੋਈ ਅਹਿਮੀਅਤ ਨਹੀਂ ਰਹੀ। ਮੁਲਕ ਵਿੱਚ ਗ਼ੈਰ-ਸਿਧਾਂਤਕ ਰਾਜਨੀਤੀ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਸ੍ਰੀ ਚੰਦੂਮਾਜਰਾ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਰਾਜਨੀਤਕ ਆਗੂ ਕੱਪੜਿਆਂ ਵਾਂਗ ਪਾਰਟੀਆਂ ਬਦਲ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਆਮ ਆਦਮੀ ਪਾਰਟੀ ਦੇ ਮੈਂਬਰਾਂ ਵੱਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਿਧਾਨ ਸਭਾ ਵਿੱਚ ਲੱਗੇ ਸ਼ਰਾਬ ਪੀਣ ਦੇ ਦੋਸ਼ਾਂ ਦਾ ਜਵਾਬ ਨਾ ਦੇਣ ਅਤੇ ਹਾਊਸ ਛੱਡਣ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਸਦਨ ਦੀ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇੱਕ ਪਾਸੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਦੂਜੇ ਪਾਸੇ ਮੁੱਖ ਮੰਤਰੀ ਉੱਤੇ ਨਸ਼ਾਖੋਰੀ ਦੇ ਦੋਸ਼ ਲੱਗਣਾ ਚਿੰਤਾਜਨਕ ਹੈ। ਉਨ੍ਹਾਂ ਰਾਜ ਸਭਾ ਮੈਂਬਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰਾਜਸੀ ਬਦਲਾਖੋਰੀ ਕਰਾਰ ਦਿੱਤਾ। ਆਉਣ ਵਾਲੀਆਂ ਚੋਣਾਂ ਸਬੰਧੀ ਗੱਠਜੋੜ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਜੋ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰੇਗੀ, ਉਸ ਨਾਲ ਗੱਲਬਾਤ ਸੰਭਵ ਹੈ।

ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਬਰਿੰਦਰ ਸਿੰਘ ਕੰਗ, ਤਰਲੋਚਨ ਸਿੰਘ ਚੰਦੂਮਾਜਰਾ, ਦਮਦਮੀ ਟਕਸਾਲ ਰਾਜਪੁਰਾ ਦੇ ਬਰਜਿੰਦਰ ਸਿੰਘ ਪਰਵਾਨਾ, ਮਨਜੀਤ ਸਿੰਘ ਗਿੱਲ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਅਤੇ ਰਮਿੰਦਰ ਸਿੰਘ ਸਣੇ ਹੋਰ ਆਗੂ ਹਾਜ਼ਰ ਸਨ।

Advertisement

Advertisement
Advertisement
×