ਪੱਤਰ ਪ੍ਰੇਰਕ
ਸ਼ੇਰਪੁਰ, 14 ਸਤੰਬਰ
ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਤੱਕ ਦਾ ਪੱਕਾ ਮੋਰਚਾ ਸ਼ੁਰੂ ਕਰਨ ਦੀਆਂ ਜ਼ੋਰਦਾਰ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹਲਕੇ ਸਮੇਤ ਨਾਲ ਲੱਗਦੇ ਚਾਰ ਹੋਰ ਹਲਕਿਆਂ ਦੇ ਤਕਰੀਬਨ 70 ਅਜਿਹੇ ਪਿੰਡ ਹਨ ਜਿਹੜੇ ਨਹਿਰੀ ਪਾਣੀ ਤੋਂ ਵਾਂਝੇ ਹਨ ਅਤੇ ਆਉਣ ਵਾਲੇ ਪੰਜ ਸੱਤ ਸਾਲਾਂ ਤੱਕ ਉੱਥੇ ਚਲਦੀਆਂ ਮੋਟਰਾਂ ਪਾਣੀ ਦੇਣ ਤੋਂ ਅਸਮਰੱਥ ਹੋ ਜਾਣਗੀਆਂ। ਆਗੂ ਨੇ ਕਿਹਾ ਕਿ ਭਾਵੇਂ ਨਹਿਰੀ ਪਾਣੀ ਲਈ ਪਾਈਆਂ ਜਾ ਰਹੀਆਂ ਪਾਈਪਾਂ ਨੂੰ ਹਰ ਮਸਲੇ ਦਾ ਹੱਲ ਦੱਸਿਆ ਜਾ ਰਿਹਾ ਹੈ ਪਰ ਜਦੋਂ ਤੱਕ ਪਿੱਛੇ ਤੋਂ ਪਾਣੀ ਦੇ ਕਿਊਸਿਕ ਨਹੀਂ ਵਧਣਗੇ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਪਰਮੇਲ ਸਿੰਘ ਹਥਨ, ਕਿਸਾਨ ਆਗੂ ਹਰਦਮ ਸਿੰਘ ਰਾਜੋਮਾਜਰਾ, ਮੇਹਰ ਸਿੰਘ ਈਸਾਪੁਰ ਆਦਿ ਹਾਜ਼ਰ ਸਨ।