ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧੂਰੀ ਰੈਲੀ ਦੀਆਂ ਤਿਆਰੀਆਂ ਮੁਕੰਮਲ

ਮੁੱਖ ਮੰਤਰੀ ਦੇ ਹਲਕੇ ਵਿੱਚ 16 ਨੂੰ ਗਰਜਣਗੇ ਮੁਲਾਜ਼ਮ ਤੇ ਪੈਨਸ਼ਨਰ
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਆਗੂ। -ਫੋਟੋ: ਭਾਰਦਵਾਜ
Advertisement

ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਹਰ ਤਰ੍ਹਾਂ ਦੇ ਕੱਚੇ ਆਊਟਸੋਰਸ ਅਤੇ ਮਾਣ-ਭੱਤਾ/ਇਨਸੈਂਟਿਵ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਸੂਬਾ ਪੱਧਰੀ ਮਹਾ ਰੈਲੀ ਅਤੇ ਮਾਰਚ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਸੁਖਦੇਵ ਚੰਗਾਲੀਵਾਲਾ ਅਤੇ ਮਲਵਿੰਦਰ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਤੇ ਗੁਆਂਢੀ ਸੂਬਿਆਂ ਨਾਲੋਂ 16 ਫੀਸਦ ਮਹਿੰਗਾਈ ਭੱਤਾ ਘੱਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਨੋਟੀਫਿਕੇਸ਼ਨ ਲਾਗੂ ਕਰਨ ਅਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਆਂਗਣਵਾੜੀ ਅਤੇ ਮਿੱਡ-ਡੇਅ ਮੀਲ ਕੁੱਕ ਮਾਣ-ਭੱਤਾ ਵਰਕਰਾਂ ਅਤੇ ਆਸ਼ਾ ਤੇ ਫੈਸਿਲਿਟੇਟਰ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ, ਆਊਟਸੋਰਸ, ਇਨਲਿਸਟਮੈਂਟ ਅਤੇ ਵੱਖ-ਵੱਖ ਸੁੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਅਤੇ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਜਾਰੀ ਕਰਨ, ਕੇਂਦਰੀ ਪੈਟਰਨ ਤੇ ਗ੍ਰੈਚੂਟੀ ਦੀ ਹੱਦ 20 ਲੱਖ ਤੋਂ ਵਧਾ ਕੇ 25 ਲੱਖ ਰੁਪਏ ਕਰਨ ਅਤੇ ਰਹਿੰਦੇ ਬੋਰਡ/ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ, 200 ਰੁਪਏ ਵਿਕਾਸ ਟੈਕਸ ਬੰਦ ਕਰਨ ਸਮੇਤ ਸਾਂਝੇ ਫਰੰਟ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਤੋਂ ਇਨਕਾਰੀ ਹੈ। ਇਸ ਮੌਕੇ ਭੋਲਾ ਸਿੰਘ ਭੱਠਲ, ਬਲਦੇਵ ਸਿੰਘ ਬਡਰੁੱਖਾਂ, ਪਰਮਜੀਤ ਸਿੰਘ, ਜੱਗਾ ਸਿੰਘ ਤੇ

Advertisement

ਧੂਰੀ (ਖੇਤਰੀ ਪ੍ਰਤੀਨਿਧ): ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ (1680) ਅਤੇ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਫੈਡਰੇਸ਼ਨ ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸ਼ਰਮਾ, ਜਨਰਲ ਸਕੱਤਰ ਹੰਸ ਰਾਜ ਦੀਦਾਰਗੜ੍ਹ, ਚੇਅਰਮੈਨ ਇੰਦਰ ਸਰਮਾਂ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮਿੱਡਾ, ਦਵਿੰਦਰ ਸਿੰਘ ਅਤੇ ਬੀਰਾ ਸਿੰਘ ਸੁਨਾਮ, ਵਿਜੈ ਕੁਮਾਰ, ਅਜੈ ਕੁਮਾਰ, ਕੇਵਲ ਸਿੰਘ ਅਤੇ ਗਮਧੂਰ, ਰਾਜੂ , ਚਰਨਜੀਤ ਆਦਿ ਆਗੂ ਸ਼ਾਮਲ ਹੋਏ। ਉਨ੍ਹਾਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ 16 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

 

ਭਵਾਨੀਗੜ੍ਹ ਤੋਂ ਪੈਨਸ਼ਨਰਾਂ ਦਾ ਵੱਡਾ ਕਾਫ਼ਲਾ ਹੋਵੇਗਾ ਸ਼ਾਮਲ

ਭਵਾਨੀਗੜ੍ਹ (ਪੱਤਰ ਪ੍ਰੇਰਕ): ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ 16 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਭਵਾਨੀਗੜ੍ਹ ਸਬ-ਡਿਵੀਜ਼ਨ ਤੋਂ ਵੱਡੀ ਗਿਣਤੀ ਪੈਨਸ਼ਨਰ ਸ਼ਾਮਲ ਹੋਣਗੇ। ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸ਼ੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਅਤੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਨੇ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਲਟਕਾ ਰਹੀ ਹੈ । ਇਸ ਮੌਕੇ ਸੁਖਦੇਵ ਸਿੰਘ ਭਵਾਨੀਗੜ੍ਹ, ਚਰਨ ਸਿੰਘ ਚੋਪੜਾ, ਬਲਕਾਰ ਸਿੰਘ, ਗੁਰਚਰਨ ਸਿੰਘ ਮਣਕੂ ਆਦਿ ਵੀ ਹਾਜ਼ਰ ਸਨ।

 

Advertisement
Show comments