ਪਿੰਡਾਂ ’ਚ 26 ਦੀ ਪਰੇਡ ਦੀਆਂ ਤਿਆਰੀਆਂ ਜ਼ੋਰਾਂ ’ਤੇ

ਪਿੰਡਾਂ ’ਚ 26 ਦੀ ਪਰੇਡ ਦੀਆਂ ਤਿਆਰੀਆਂ ਜ਼ੋਰਾਂ ’ਤੇ

ਜਹਾਂਗੀਰ ’ਚ ਨਾਟਕ ਪੇਸ਼ ਕਰਦੇ ਹੋਏ ਕਲਾਕਾਰ।

ਬੀਰਬਲ ਰਿਸ਼ੀ
ਸ਼ੇਰਪੁਰ, 19 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਟਰੈਕਟਰ ਪਰੇਡ ਦੇ ਦਿੱਤੇ ਸੱਦੇ ਤਹਿਤ ਤਿਆਰੀਆਂ ਨੇ ਪਿੰਡਾਂ ਵਿੱਚ ਜ਼ੋਰ ਫੜ੍ਹ ਲਿਆ ਹੈ, ਜਿਸ ਅਨੁਸਾਰ ਕਿਸਾਨ ਮਜ਼ਦੂਰ ਅਤੇ ਹੋਰ ਵਰਗ ਵੀ ਇਸ ਪਰੇਡ ਦਾ ਹਿੱਸਾ ਬਣਨ ਲਈ ਉਤਾਵਲਾ ਜਾਪ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕਿਸਾਨਾਂ ਦੀ ਲਾਮਬੰਦੀ ਲਈ ਸਨੀ ਰੰਗ ਮੰਚ ਬੰਬਈ ਦੀ ਟੀਮ ਨੇ ਜਿੱਥੇ ਆਪਣੀ ਕਲਾ ਨਾਲ ਖੇਤੀ ਕਾਨੂੰਨਾਂ ਦੀ ਕਿਸਾਨ ਮਜ਼ਦੂਰ ਵਿਰੋਧੀ ਭਵਿੱਖੀ ਤਸਵੀਰ ਪੇਸ਼ ਕੀਤੀ ਉਥੇ ਜਥੇਬੰਦੀ ਦੇ ਨੌਜਵਾਨ ਵਿੰਗ ਨੇ ਭਰਵੀਂ ਰੈਲੀ ਕੀਤੀ। ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਅਤੇ ਜਥੇਬੰਦੀ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਜਸਦੀਪ ਸਿੰਘ ਬਹਾਦਰਪੁਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਦੇ ਟਰੈਕਟਰ ਪਰੇਡ ਦਾ ਹਰ ਕਿਸਾਨ ਮਜ਼ਦੂਰ ਘਰ ’ਚੋ ਘੱਟੋ-ਘੱਟ ਇੱਕ ਮੈਂਬਰ ਨੂੰ ਜ਼ਰੂਰ ਹਿੱਸਾ ਬਣਨਾ ਚਹੀਦਾ ਹੈ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਨਜੀਤ ਸਿੰਘ ਜਹਾਂਗੀਰ ਨੇ ਵੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਪ੍ਰਧਾਨ ਪਰਮਜੀਤ ਕੌਰ ਲੌਂਗੋਵਾਲ ਨੇ ਪਿੰਡ ਕਾਤਰੋਂ ਤੇ ਹੇੜੀਕੇ ’ਚ ਕੀਤੀ ਮਜ਼ਦੂਰ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਹੀ ਨਹੀਂ ਸਗੋਂ ਮਜ਼ਦੂਰਾਂ ਸਮੇਤ ਹੋਰ ਸਮੂਹ ਵਰਗਾਂ ਨੂੰ ਵੀ ਪ੍ਰਭਾਵਿਤ ਕਰਨਗੇ, ਜਿਸ ਕਰ ਕੇ ਜ਼ੈੱਡਪੀਐਸਸੀ ਵੱਲੋਂ 26 ਦੀ ਪਰੇਡ ਦਾ ਹਿੱਸਾ ਬਣਨ ਦੇ ਇਤਿਹਾਸਕ ਪਲਾਂ ਵਿੱਚ ਕਿਸਾਨਾਂ ਦੇ ਨਾਲ ਮਜ਼ਦੂਰਾਂ ਦੀ ਸ਼ਮੂਲੀਅਤ ਵੀ ਅਤਿ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਡੇਢ ਸੌ ਵਾਹਨ ਦਿੱਲੀ ਲਿਜਾਣ ਦਾ ਟੀਚਾ ਮਿੱਥਿਆ ਹੈ।

ਇਸੇ ਤਰ੍ਹਾਂ ਪਿੰਡ ਘਨੌਰੀ ਕਲਾਂ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਰਘਵੀਰ ਸਿੰਘ ਅਤੇ ਮਾਸਟਰ ਕੁਲਵੰਤ ਸਿੰਘ ਹੁਰਾਂ ਦੀ ਸਾਂਝੀ ਅਗਵਾਈ ਹੇਠ ਪਿੰਡ ਵਿੱਚ ਵਿਸ਼ਾਲ ਟਰੈਕਟਰ ਮਾਰਚ ਕਰ ਕੇ 26 ਦੀ ਦਿੱਲੀ ਟਰੈਕਟਰ ਪਰੇਡ ਦੀਆਂ ਜ਼ੋਰਦਾਰ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ। ਟਰੈਕਟਰ ਮਾਰਚ ’ਚ ਸ਼ਾਮਲ ਵੱਡੀ ਗਿਣਤੀ ਟਰੈਕਟਰ ਮਾਲਕ ਕਿਸਾਨਾਂ ਨੇ ਦਿੱਲੀ ਜਾਣ ਨੂੰ ਆਪਣੀ ਸਹਿਮਤੀ ਦਿੰਦਿਆਂ ਲਿਸ਼ਟ ’ਚ ਆਪਣੇ ਨਾਮ ਪੂਰੇ ਉਤਸ਼ਾਹ ਨਾਲ ਲਿਖਵਾਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All