ਹੁਣ ਤੱਕ ਨਹੀਂ ਮਿਲੀ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ ਦੀ ਤਨਖਾਹ

ਹੁਣ ਤੱਕ ਨਹੀਂ ਮਿਲੀ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ ਦੀ ਤਨਖਾਹ

ਅਧਿਆਪਕ ਜਥੇਬੰਦੀਆਂ ਦਾ ਵਫਦ ਸਹਾਇਕ ਕਮਿਸ਼ਨਰ ਨੂੰ ਮਿਲ ਕੇ ਬਾਹ਼ਰ ਆਉਂਦਾ ਹੋਇਆ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜਨਵਰੀ

ਸਾਂਝਾ ਅਧਿਆਪਕ ਮੋਰਚਾ ਅਤੇ ਸੰਯੁਕਤ ਅਧਿਆਪਕ ਫਰੰਟ ਦੇ ਵਫਦ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਮਿਲ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖਾਹਾਂ ਦੇਣ ਦੀ ਮੰਗ ਕੀਤੀ ਗਈ। ਵਫਦ ਵਿੱਚ ਸ਼ਾਮਲ ਦੇਵੀ ਦਿਆਲ, ਬਲਬੀਰ ਚੰਦ ਲੌਂਗੋਵਾਲ, ਵਰਿੰਦਰਜੀਤ ਸਿੰਘ ਬਜਾਜ ਤੇ ਕ੍ਰਿਸ਼ਨ ਦੁੱਗਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਅੱਧੇ ਤੋਂ ਵੱਧ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ ਮਹੀਨੇ ਦੀ ਤਨਖਾਹ ਨਸੀਬ ਨਹੀਂ ਹੋਈ ਜਦੋਂ ਕਿ ਜਨਵਰੀ ਮਹੀਨੇ ਦੇ ਵੀ 24 ਦਿਨ ਗੁਜ਼ਰ ਗਏ ਹਨ। ਵਫਦ ਨੇ ਸਹਾਇਕ ਕਮਿਸ਼ਨਰ ਸੰਗਰੂਰ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਨਾਂ ਦਾ ਮੰਗ ਪੱਤਰ ਸੌਂਪਿਆ।

ਆਗੂਆਂ ਦੱਸਿਆ ਕਿ ਕਿ ਬਹੁ-ਗਿਣਤੀ ਅਧਿਆਪਕਾਂ ਦੇ ਗੁਜ਼ਾਰੇ ਦਾ ਸਾਧਨ ਕੇਵਲ ਤਨਖਾਹ ਹੈ ਪਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖਾਹ ਨਾ ਮਿਲਣ ਦਾ ਮੁੱਖ ਕਾਰਨ ਉਚਿਤ ਬਜਟ ਦਾ ਨਾ ਹੋਣਾ ਦੱਸਿਆ ਜਾ ਰਿਹਾ ਹੈ, ਇਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ, ਵਿੱਤ ਵਿਭਾਗ ਅਤੇ ਸਿਖਿਆ ਵਿਭਾਗ ਅਧਿਆਪਕਾਂ ਪ੍ਰਤੀ ਸੁਹਿਰਦ ਨਹੀਂ ਹੈ। ਜਥੇਬੰਦੀਆਂ ਨੇ ਸਹਾਇਕ ਕਮਿਸ਼ਨਰ ਸੰਗਰੂਰ ਰਾਹੀਂ ਸਕੱਤਰ ਸਕੂਲ ਸਿੱਖਿਆ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਦਸੰਬਰ ਮਹੀਨੇ ਦੀ ਤਨਖਾਹ ਜਲਦ ਦਿੱਤੀ ਜਾਵੇ ਅਤੇ ਭਵਿੱਖ ਵਿੱਚ ਸਮੇਂ ਸਿਰ ਤਨਖਾਹ ਮਿਲਣੀ ਯਕੀਨੀ ਬਣਾਈ ਜਾਵੇ। ਤਨਖਾਹ ਦੇ ਮਾਮਲੇ ਵਿੱਚ ਜੇਕਰ ਭਵਿੱਖ ਵਿੱਚ ਕੋਈ ਅਣਗਹਿਲੀ ਕੀਤੀ ਗਈ ਤਾਂ ਜਥੇਬੰਦੀਆਂ ਨੂੰ ਹੋਰ ਜਥੇਬੰਦਕ ਐਕਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਬਾਰਾ ਸਿੰਘ, ਕਮਲਜੀਤ ਸਿੰਘ, ਦਾਤਾ ਸਿੰਘ, ਬੱਗਾ ਸਿੰਘ, ਅਮਿਤ ਕੁਮਾਰ, ਹਰਭਗਵਾਨ ਗੁਰਨੇ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਤੇ ਸਤਨਾਮ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All