ਧੂਰੀ: ਸੰਗਰੂਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਅੰਗਰੇਜ਼ੀ ਬੋਲਣ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਸਕੂਲ ਦੇ ਵਿਦਿਆਰਥੀ ਪ੍ਰਿੰਸ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀ ਨੂੰ ਇਸ ਉਪਲਬਧੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਤਰੰਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ ਸਿੱਧੂ ਅਤੇ ਦਵਿੰਦਰ ਸਿੰਘ ਨੇ ਵਧਾਈ ਦਿੱਤੀ। ਪ੍ਰਿੰਸੀਪਲ ਹਰਦੇਵ ਕੁਮਾਰ ਨੇ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਤ ਦਾ ਸਿਹਰਾ ਸਕੂਲ ਦੀ ਐੱਸਐੱਸ ਅਧਿਆਪਕਾ ਜਗਦੀਪ ਕੌਰ ਨੂੰ ਜਾਂਦਾ ਹੈ ਜਿਨ੍ਹਾਂ ਦੀ ਅਗਵਾਈ ਵਿੱਚ 10 ਵਿਦਿਆਰਥੀ ਜ਼ਿਲ੍ਹਾ ਪੱਧਰ ਤੇ ਅਤੇ 24 ਵਿਦਿਆਰਥੀ ਬਲਾਕ ਪੱਧਰ ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ। -ਖੇਤਰੀ ਪ੍ਰਤੀਨਿਧ