ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਅਗਸਤ
ਪੰਜਾਬ ਸਰਕਾਰ ਵੱਲੋਂ ਨਿੱਜੀ ਬੱਸਾਂ ਵਾਲਿਆਂ ਨੂੰ ਅਣਗੌਲਿਆਂ ਕਰਨ ਖ਼ਿਲਾਫ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਈਵੇਟ ਬੱਸ ਅਪਰੇਟਰ 9 ਅਗਸਤ ਨੂੰ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕਰਨਗੇ। ਅੱਜ ਇੱਥੇ ਯੂਨੀਅਨ ਸੰਗਰੂਰ ਦੇ ਪ੍ਰਧਾਨ ਗਮਦੂਰ ਸਿੰਘ ਫੱਗੂਵਾਲਾ, ਜੋਗਿੰਦਰ ਸਿੰਘ ਮੇਲੀ, ਭੁਪਿੰਦਰ ਸਿੰਘ ਰੰਧਾਵਾ, ਕਰਮਜੀਤ ਸਿੰਘ, ਦਿਆਕਰਨ ਸਿੰਘ ਘੁਮਾਣ, ਗੁਰਬਿੰਦਰ ਸਿੰਘ ਧਾਲੀਵਾਲ ਅਤੇ ਰਾਮ ਲਾਲ ਚਾਵਲਾ ਨੇ ਮੀਟਿੰਗ ਬਾਅਦ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀ ਜ਼ਿਮਨੀ ਚੋਣ ਬਾਅਦ ਯੂਨੀਅਨ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਲੰਬਾ ਸਮਾ ਲੰਘਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ।