ਐਮੀਨੈਂਸ ਸਕੂਲ ਸੰਦੌੜ ’ਚ ਇਨਾਮ ਵੰਡ ਸਮਾਰੋਹ
ਸੰਦੌੜ: ਸਕੂਲ ਆਫ ਐਮੀਨੈਂਸ ਸੰਦੌੜ ਦੇ ਸੈਸ਼ਨ 2024-25 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਦਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤੇ ਖੇਡਾਂ ਵਿੱਚ ਮੱਲਾਂ ਮਾਰਨ...
Advertisement
ਸੰਦੌੜ: ਸਕੂਲ ਆਫ ਐਮੀਨੈਂਸ ਸੰਦੌੜ ਦੇ ਸੈਸ਼ਨ 2024-25 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਦਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਆ ਗਿਆ। ਸਿੱਖਿਆ ਵਿਭਾਗ ਵੱਲੋਂ ਲਈ ਪ੍ਰੀਖਿਆ ਐੱਨਐੱਮਐੱਮਐੱਸ ਪਾਸ ਕਰਨ ਵਾਲੀ ਵਿਦਿਆਰਥਣ ਮਨਵੀਰ ਕੌਰ ਜਮਾਤ ਨੌਵੀਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ। ਇਸ ਸਮਾਰੋਹ ਨੂੰ ਚਰਨਜੀਤ ਸਿੰਘ ਕਹਿਲ ਦੇ ਵੱਡੇ ਭਰਾ ਮਨਜੀਤ ਸਿੰਘ ਟੀਟੂ ਨੇ ਸਪਾਂਸਰ ਕੀਤਾ। ਇਸ ਮੌਕੇ ਸਰਪੰਚ ਸਰਬਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਸ਼ੀਰ ਮੁਹੰਮਦ, ਉਪ ਚੇਅਰਮੈਨ ਚਰਨਜੀਤ ਕੌਰ, ਮੈਂਬਰ ਰਵਿੰਦਰ ਕੌਰ, ਮੈਂਬਰ ਮਮਤਾ ਰਾਣੀ, ਮੈਂਬਰ ਬਲਦੇਵ ਸਿੰਘ, ਮੈਂਬਰ ਕਿਰਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸਕੂਲ ਸਟਾਫ ਸਮੇਤ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement