ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੰਡੇਬਾਦ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ

ਪੱਤਰ ਪ੍ਰੇਰਕ ਲਹਿਰਾਗਾਗਾ 8 ਮਈ ਸਰਕਾਰੀ ਹਾਈ ਸਕੂਲ ਖੰਡੇਬਾਦ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬੀ, ਹਿੰਦੀ ਅਤੇ ਵਿਗਿਆਨ ਵਿਸ਼ਿਆਂ ਵਿੱਚ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਆ। ਇਹ ਇਨਾਮ...
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਭਾਰਦਵਾਜ
Advertisement
ਪੱਤਰ ਪ੍ਰੇਰਕ

ਲਹਿਰਾਗਾਗਾ 8 ਮਈ

Advertisement

ਸਰਕਾਰੀ ਹਾਈ ਸਕੂਲ ਖੰਡੇਬਾਦ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬੀ, ਹਿੰਦੀ ਅਤੇ ਵਿਗਿਆਨ ਵਿਸ਼ਿਆਂ ਵਿੱਚ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਆ। ਇਹ ਇਨਾਮ ਪਾਲ ਕੌਰ ਪੰਜਾਬੀ ਮਿਸਟ੍ਰੈੱਸ ਅਤੇ ਹੈੱਡਮਾਸਟਰ ਅਰੁਣ ਗਰਗ ਵਲੋਂ ਵਿੱਤੀ ਸਹਾਇਤਾ ਨਾਲ ਦਿੱਤੇ ਗਏ। ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਪੰਜਾਬੀ ਵਿਸ਼ੇ ਵਿੱਚੋਂ 100 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਅਰਸ਼ਪ੍ਰੀਤ ਕੌਰ ਪੁੱਤਰੀ ਸਤਗੁਰ ਸਿੰਘ, ਮਨਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ, ਪੰਜਾਬੀ ਵਿਸ਼ੇ ਵਿੱਚੋਂ 99 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਅਮਨਵੀਰ ਕੌਰ ਪੁੱਤਰੀ ਸਤਗੁਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ, ਗੁਰਦੀਪ ਸਿੰਘ ਪੁੱਤਰ ਸਰਬਜੀਤ ਸਿੰਘ, ਪੰਜਾਬੀ ਵਿਸ਼ੇ ਵਿੱਚੋਂ 98 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਰਵਿੰਦਰ ਸਿੰਘ ਪੁੱਤਰ ਚਮਕੌਰ ਸਿੰਘ, ਜਗਦੀਪ ਕੌਰ ਪੁੱਤਰੀ ਸਹਿਜਪਾਲ ਸਿੰਘ ਸ਼ਾਮਲ ਹਨ। ਇਹ ਵਿਦਿਆਰਥੀਆਂ ਤੋਂ ਇਲਾਵਾ ਵਿਗਿਆਨ ਵਿਸ਼ੇ ’ਚੋਂ 100 ਫ਼ੀਸਦੀ ਅੰਕ ਹਾਸਲ ਕਰਨ ’ਤੇ ਰਵਿੰਦਰ ਸਿੰਘ ਤੇ ਅਰਸ਼ਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਹੈੱਡਮਾਸਟਰ ਅਰੁਣ ਗਰਗ ਨੇ ਵਿਦਿਆਰਥੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਅਜਿਹੇ ਇਨਾਮ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੋਣ ਦੇ ਨਾਲ ਨਾਲ ਲਈ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਮਿਸਾਲ ਹਨ।

Advertisement