ਮਾਲੇਰਕੋਟਲਾ: ਪੰਜਾਬ ਗਤਕਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿੱਚ ਪ੍ਰੋ. ਪਰਮਜੀਤ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ, ਨਪਿੰਦਰ ਸਿੰਘ ਨਿਮਾਣਾ ਨੂੰ ਜਨਰਲ ਸਕੱਤਰ, ਜਗਵਿੰਦਰ ਸਿੰਘ ਲਸੋਈ ਨੂੰ ਖ਼ਜ਼ਾਨਚੀ, ਡਾ. ਮੁਹੰਮਦ ਸਫੀਕ ਥਿੰਦ ਨੂੰ ਪ੍ਰੈੱਸ ਸਕੱਤਰ ਅਤੇ ਮਨਵੀਰ ਸਿੰਘ ਬੁੱਟਰ ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਨਵੇਂ ਅਹੁਦੇਦਾਰਾਂ ਨੂੰ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਨਿਯੁਕਤੀ ਪੱਤਰ ਤੇ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਟੀਮ ਗਤਕਾ ਨੂੰ ਪ੍ਰਮੋਟ ਕਰੇਗੀ। -ਨਿੱਜੀ ਪੱਤਰ ਪ੍ਰੇਰਕ