ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਤਰਕਸ਼ੀਲ ਟੀਮ ਵੱਲੋਂ ਉਭਾਵਾਲ ਸਕੂਲ ’ਚ ਪ੍ਰੋਗਰਾਮ

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਪਾਲ ਉੱਪਲੀ, ਗੁਰਦੀਪ ਸਿੰਘ ਲਹਿਰਾ, ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਆਧਾਰਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ...
Advertisement

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਪਾਲ ਉੱਪਲੀ, ਗੁਰਦੀਪ ਸਿੰਘ ਲਹਿਰਾ, ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਆਧਾਰਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿੱਚ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਲੈਕਚਰਾਰ ਸੁਪਿੰਦਰਜੀਤ ਕੌਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ-ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਆਗੂਆਂ ਨੇ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ, ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਆਗੂਆਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ 6ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਐਂਟਰੀ ਫ਼ਾਰਮ ਪ੍ਰਾਪਤ ਕਰਨ ਦੀ ਅੰਤਿਮ ਮਿਤੀ 31 ਜੁਲਾਈ ਹੈ ਤੇ ਪ੍ਰੀਖਿਆ 29 ਤੇ 31 ਅਗਸਤ ਨੂੰ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਲਈ ਜਾਵੇਗੀ। ਸਕੂਲ ਇੰਚਾਰਜ ਸ੍ਰੀਮਤੀ ਸੀਮਾ ਗੋਇਲ ਨੇ ਤਰਕਸ਼ੀਲ ਸੁਸਾਇਟੀ ਦਾ ਧੰਨਵਾਦ ਕੀਤਾ।

Advertisement
Advertisement