ਪੱਤਰ ਪ੍ਰੇਰਕ
ਸੰਦੌੜ, 4 ਮਈ
ਇੱਥੇ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਵਿੱਚ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਅਗਲੇ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਸਤਵੰਤ ਸਿੰਘ ਵੀ ਹਾਜ਼ਰ ਸਨ। ਪ੍ਰਿੰਸੀਪਲ ਡਾ. ਕਪਿਲ ਦੇਵ ਗੋਇਲ ਨੇ ਦੱਸਿਆ ਕਿ ਇਲਾਕੇ ਦੇ ਵਿਦਿਆਰਥੀਆਂ ਨੂੰ ਉਚ ਮਿਆਰ ਦੀ ਵਿੱਦਿਆ ਦੇਣ ਲਈ ਕਾਲਜ ਪ੍ਰਬੰਧਕ ਅਤੇ ਸਟਾਫ ਵਚਨਬੱਧ ਹੈ। ਇਸ ਮੌਕੇ ਕਰਮਜੀਤ ਸਿੰਘ ਜਨਾਬ, ਚੌਧਰੀ ਸੁਰਿੰਦਰ ਸਿੰਘ, ਸੁਖਮਹਿੰਦਰ ਸਿੰਘ ਸੰਦੌੜ, ਡਾ. ਕਰਮਜੀਤ ਕੌਰ, ਡਾ. ਕਰਮਜੀਤ ਸਿੰਘ, ਡਾ. ਬਚਿੱਤਰ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਡਾ. ਹਰਮਨ ਸਿੰਘ, ਪ੍ਰੋ. ਸਵਰਨਜੀਤ ਸਿੰਘ, ਪ੍ਰੋ. ਪ੍ਰਦੀਪ ਕੌਰ ਤੇ ਹਰਮੀਤ ਸਿੰਘ ਆਦਿ ਹਾਜ਼ਰ ਸਨ।