ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 31 ਜੁਲਾਈ
ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਵੱਲੋਂ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਿਊਰਿਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਸਲਾਮ ਅਲੀ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮਾਰਚ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਧਮੌਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਦਿਨੇਸ਼ ਮਹਿਤਾ, ਸ਼ਿਵ ਕੁਮਾਰ ਭੂਰਾ, ਕੀਰਤ ਸਿੰਘ ਸੇਹਰਾ, ਜਸਵੀਰ ਸਿੰਘ, ਸੁੱਚਾ ਸਿੰਘ, ਅਮਰੀਕ ਸਿੰਘ, ਮਦਨ ਬੱਬਰ, ਰਾਜ ਕੁਮਾਰ, ਸਿਮਰਨ ਸਿੰਘ, ਵਿਨੈ ਖਰਾਜਪੁਰ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
ਦੇਵੀਗੜ੍ਹ (ਪੱਤਰ ਪ੍ਰੇਰਕ): ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਵਿੱਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਅਗਵਾਈ ਵਿੱਚ ਲੌਂਗੋਵਾਲ ਦੀ ਅਨਾਜ ਮੰਡੀ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਹਜ਼ਾਰਾਂ ਕਿਸਾਨਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦੇ ਲਾਏ
ਪਟਿਆਲਾ (ਖੇਤਰੀ ਪ੍ਰਤੀਨਿਧ): ਕਲਿਆਣ ਸਥਿਤ ਵੈਟਰਨਰੀ ਅਫਸਰ ਡਾ. ਗੁਰਜੀਤ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਮਣ ਦੇ 10 ਬੂਟੇ ਲਾਏ। ਇਸ ਦੌਰਾਨ ਅਧਿਆਪਕ ਆਗੂ ਅਮਰਦੀਪ ਚਹਿਲ (ਵਿੱਕੀ ਕਲਿਆਣ) ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਵਿੱਕੀ ਕਲਿਆਣ ਨੇ ਦੱਸਿਆ ਕਿ ਡਾ. ਗੁਰਜੀਤ ਸਿੰਘ ਡੇਢ ਦਹਾਕੇ ਤੋਂ ਦਰੱਖ਼ਤ ਲਾਉਂਦੇ ਆ ਰਹੇ ਹਨ ਤੇ ਐਤਕੀ ਲਾਏ ਜਾਮਣ ਦੇ ਸਾਰੇ ਬੂਟੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ।