ਬਖੋਪੀਰ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਰੋਸ ਮੁਜ਼ਾਹਰਾ

ਬਖੋਪੀਰ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਰੋਸ ਮੁਜ਼ਾਹਰਾ

ਭਵਾਨੀਗੜ੍ਹ ਦੀ ਬਖੋਪੀਰ ਸਡ਼ਕ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਪ ਆਗੂ ਭਰਾਜ ਅਤੇ ਮੁਹੱਲਾ ਵਾਸੀ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਅਗਸਤ

ਅੱਜ ਇੱਥੇ ਬਖੋਪੀਰ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਰੋਸ਼ ਪ੍ਰਦਰਸ਼ਨ ਕਰਦਿਆਂ ਟੁੱਟੀ ਸੜਕ ਅਤੇ ਪਾਣੀ ਦੇ ਨਿਕਾਸ ਦੇ ਮਾੜੇ ਪ੍ਰਬੰਧਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਦੀ ਸਹਿ ਪ੍ਰਧਾਨ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਾਫੀ ਸਮਾਂ ਪਹਿਲਾਂ ਬਖੋਪੀਰ ਰੋਡ ਸੀਵਰੇਜ ਪਾਉਣ ਲਈ ਪੁੱਟ ਦਿੱਤੀ ਸੀ, ਪਰ ਸੀਵਰੇਜ ਦੇ ਪਾਈਪ ਪਾਉਣ ਤੋਂ ਬਾਅਦ ਇਸ ਸੜਕ ਦੀ ਮੁਰੰਮਤ ਨਹੀਂ ਕੀਤੀ ਗਈ। ਜਿਸ ਕਾਰਨ ਮੁਹੱਲਾ ਵਾਸੀਆਂ ਅਤੇ ਇਸ ਸੜਕ ’ਤੇ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਮੁਹੱਲੇ ਦੀਆਂ ਗਲੀਆਂ ਵੀ ਪੁੱਟੀਆਂ ਪਈਆਂ ਹਨ ਤੇ ਇਨ੍ਹਾਂ ਗਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਕਾਰਨ ਬਿਮਾਰੀ ਫੈਲਣ ਦਾ ਡਰ ਬਣਿਆ ਪਿਆ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਨੇ ਕਈ ਵਾਰ ਪਹਿਲਾਂ ਵੀ ਰੋਸ ਪ੍ਰਦਰਸ਼ਨ ਕੀਤਾ ਸੀ, ਪਰ ਸਰਕਾਰ ਨੇ ਇਸ ਮੁਸ਼ਕਿਲ ਨੂੰ ਹੱਲ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਆਪ ਆਗੂ ਨੇ ਕਿਹਾ ਕਿ ਜੇ ਨਗਰ ਕੌਂਸਲ ਤੇ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।

ਇਸ ਮੌਕੇ ਗੁਰਮੀਤ ਸਿੰਘ, ਅਵਤਾਰ ਸਿੰਘ, ਭੁਪਿੰਦਰ ਕਾਕੜਾ, ਭੀਮ ਸਿੰਘ, ਪਲਵਿੰਦਰ ਬਹਿਲਾ, ਕਰਮਜੀਤ ਬਹਿਲਾ, ਰਾਮ ਸਿੰਘ, ਮੁਖਤਿਆਰ ਸਿੰਘ, ਪਵਿੱਤਰ ਸਿੰਘ, ਜਸਵੀਰ ਸਿੰਘ, ਨਿਰਭੈ ਸਿੰਘ, ਅਮਰੀਕ ਚੱਕੀ ਵਾਲਾ, ਹਰਦੀਪ ਤੂਰ ਤੇ ਸ਼ਿੰਦਰਪਾਲ ਕੌਰ ਮੁਹੱਲਾ ਵਾਸੀ ਵੀ ਹਾਜ਼ਰ ਸਨ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਲੌਕਡਾਊਨ ਕਾਰਨ ਇਸ ਸੜਕ ਦੇ ਸੀਵਰੇਜ ਤੇ ਮੁਰੰਮਤ ਦਾ ਕੰਮ ਰੁਕ ਗਿਆ ਸੀ ਅਤੇ ਹੁਣ ਜਲਦੀ ਹੀ ਸ਼ੁਰੂ ਹੋ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ