ਪੱਤਰ ਪ੍ਰੇਰਕ
ਲਹਿਰਾਗਾਗਾ, 27 ਅਗਸਤ
ਐਂਪਲਾਈਜ਼ ਫੈਡਰੇਸ਼ਨ ਚਾਹਲ ਦੇ ਸਰਕਲ ਸੰਗਰੂਰ ਦੀ ਮੀਟਿੰਗ ਸਰਕਲ ਪ੍ਰਧਾਨ ਪੂਰਨ ਸਿੰਘ ਖਾਈ ਲਹਿਰਾਗਾਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੇਰੁਜ਼ਗਾਰ ਲਾਈਨਮੈਨਾਂ ਤੇ ਪਟਿਆਲਾ ਵਿੱਚ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਬਣਨ ਤੋਂ ਪਹਿਲਾਂਭਗਵੰਤ ਸਿੰਘ ਮਾਨ ਨੇ ਕਿਹਾ ਸੀ ਸਾਡੀ ਸਰਕਾਰ ਬਣਨ ’ਤੇ ਕਿਸੇ ਨੂੰ ਵੀ ਧਰਨਾ ਮੁਜ਼ਾਹਰਾ, ਰੈਲੀਆਂ ਕਰਨ ਤੇ ਟੈਂਕੀਆਂ ’ਤੇ ਚੜ੍ਹਨ ਦੀ ਲੋੜ ਨਹੀਂ ਪਵੇਗੀ। ਪਰ ਹੱਕ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤੇ ਲਾਠੀਚਾਰਜ ਨੇ ਪਿਛਲੀਆਂ ਸਰਕਾਰ ਨੂੰ ਮਾਤ ਪਾ ਦਿੱਤਾ ਹੈ।