DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Protest against lathicharge on sanitation workers: ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਖ਼ਿਲਾਫ਼ ਮੁਜ਼ਾਹਰੇ

ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੁਤਲੇ ਫੂਕਦੇ ਹੋਏ ਸਫ਼ਾਈ ਸੇਵਕ।
Advertisement

ਬਰਨਾਲਾ ਵਿੱਚ ਕੱਲ੍ਹ ਹੜਤਾਲੀ ਸਫ਼ਾਈ ਸੇਵਕਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਹੜਤਾਲੀ ਸਫ਼ਾਈ ਸੇਵਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫ਼ੂਕਦਿਆਂ ਮੁਜ਼ਾਹਰਾ ਕੀਤਾ ਗਿਆ ਅਤੇ ਬਰਨਾਲਾ ਵਿੱਚ ਔਰਤਾਂ ਸਮੇਤ ਸਫ਼ਾਈ ਸੇਵਕਾਂ ਉਪਰ ਕੀਤੇ ਅੰਨ੍ਹੇਵਾਹ ਲਾਠੀਚਾਰਜ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਹੜਤਾਲੀ ਸਫ਼ਾਈ ਸੇਵਕ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਇਕੱਠੇ ਹੋਏ, ਜਿੱਥੋਂ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਪੁੱਜੇ ਅਤੇ ਪੁਤਲੇ ਫੂਕਦਿਆਂ ਮੁਜ਼ਾਹਰਾ ਕੀਤਾ। ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ, ਵਿਜੇ ਲੰਕੇਸ਼ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਆਦਿ ਵੀ ਸ਼ਾਮਲ ਹੋਏ ਜਿਨ੍ਹਾਂ ਸਫ਼ਾਈ ਸੇਵਕਾਂ ਉਪਰ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਲੋਕਲ ਪ੍ਰਧਾਨ ਅਜੇ ਬੇਦੀ ਅਤੇ ਸੂਬਾ ਮੀਤ ਪ੍ਰਧਾਨ ਨਾਥਾ ਰਾਮ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪੁਲੀਸ ਦੇ ਡੰਡੇ ਦੇ ਜ਼ੋਰ ਨਾਲ ਸਫ਼ਾਈ ਸੇਵਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਯੂਨੀਅਨ ਦੀ ਚੇਅਰਪਰਸਨ ਊਸ਼ਾ ਰਾਣੀ, ਜਨਰਲ ਸਕੱਤਰ ਰਮੇਸ਼ ਕੁਮਾਰ, ਮੀਤ ਪ੍ਰਧਾਨ ਸੁਰੇਸ਼ ਕੁਮਾਰ, ਜ਼ਿਲ੍ਹਾ ਸਕੱਤਰ ਰਾਜੇਸ਼ ਕੁਮਾਰ, ਪ੍ਰੈੱਸ ਸਕੱਤਰ ਅਮਿਤ ਕੁਮਾਰ ਆਦਿ ਮੌਜੂਦ ਸਨ।

Advertisement

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਪੰਜਾਬ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੰਮ ਛੋੜ ਹੜਤਾਲ ’ਤੇ ਚੱਲ ਰਹੇ ਨਗਰ ਕੌਂਸਲ ਬਰਨਾਲਾ ਦੇ ਸਫ਼ਾਈ ਸੇਵਕਾਂ ਉੱਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਇੱਥੋਂ ਦੇ ਸਫ਼ਾਈ ਸੇਵਕਾਂ ਨੇ ਰੋਸ ਮੁਜ਼ਾਹਰਾ ਕਰਨ ਉਪਰੰਤ ਨਵੇਂ ਬੱਸ ਸਟੈਂਡ ’ਤੇ ਭਗਵੰਤ ਮਾਨ ਸਰਕਾਰ ਦਾ ਤੀਜੀ ਵਾਰ ਪੁਤਲਾ ਫੂਕਿਆ ਤੇ ਡੀ ਐੱਸ ਪੀ ਬਰਨਾਲਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਜਗਮੇਲ ਸਿੰਘ ਬਿੱਟੂ, ਪ੍ਰਧਾਨ ਅਜੀਤ ਸਿੰਘ, ਸਰਪ੍ਰਸਤ ਗੁਰਮੇਲ ਸਿੰਘ, ਕਾਕਾ ਸਿੰਘ, ਬੀਰਬਲ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਸਿੰਘ, ਹਰੀ ਕ੍ਰਿਸ਼ਨ, ਸ਼ਮਸ਼ੇਰ ਸਿੰਘ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਮੰਗਾਂ ਸਬੰਧੀ ਲਿਖਤੀ ਰੂਪ ਵਿੱਚ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਜਾਰੀ ਰੱਖੀ ਜਾਵੇਗੀ।

Advertisement

ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ

ਘੱਗਾ (ਰਵੇਲ ਸਿੰਘ ਭਿੰਡਰ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਪੰਚਾਇਤ ਘੱਗਾ ਦੀ ਸਫ਼ਾਈ ਮਜ਼ਦੂਰ ਯੂਨੀਅਨ ਇਕਾਈ ਵੱਲੋਂ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ| ਇਸ ਦੌਰਾਨ ਬਰਨਾਲਾ ਦੇ ਡੀ ਐੱਸ ਪੀ ਦੀ ਅਗਵਾਈ ਹੇਠ ਪੰਜਾਬ ਪੁਲੀਸ ਵੱਲੋਂ ਸਫ਼ਾਈ ਕਾਮਿਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ| ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ| ਧਰਨੇ ਨੂੰ ਮੇਵਾ ਸਿੰਘ, ਸੰਜੂ ਸਿੰਘ ਤੇ ਅਮਰ ਸਿੰਘ ਨੇ ਵੀ ਸੰਬੋਧਨ ਕੀਤਾ ਜਦੋਂ ਕਿ ਪ੍ਰਦਰਸ਼ਨ ਦੌਰਾਨ ਨੌਜਵਾਨ ਭਾਰਤ ਸਭਾ ਵੱਲੋਂ ਦਵਿੰਦਰ ਛਬੀਲਪੁਰ, ਗੁਰਦੀਪ ਆਜ਼ਾਦ, ਬੀ ਕੇ ਯੂ (ਉਗਰਾਹਾਂ) ਵੱਲੋਂ ਬਿੱਲੂ ਸਿੰਘ, ਹਰਦੇਵ ਸਿੰਘ ਅਤੇ ਅਮਰਜੀਤ ਸਿੰਘ ਘੱਗਾ ਹਾਜ਼ਰ ਸਨ|

Advertisement
×