DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Appointment Delay: ਚੇਅਰਮੈਨ ਤੇ ਮੈਂਬਰ ਨਿਯੁਕਤ ਨਾ ਕਰਨ ਖ਼ਿਲਾਫ਼ ਰੋਸ

ਜਨਰਲ ਕੈਟਾਗਿਰੀਜ਼ ਵੈੱਲਫ਼ੇਅਰ ਫੈਡਰੇਸ਼ਨ ਵਲੋਂ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement
ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਿਰੀ ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਨਾ ਕੀਤੇ ਜਾਣ ਕਾਰਨ ਜਨਰਲ ਵਰਗ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਆਗੂਆਂ ਜਤਿੰਦਰ ਸਿੰਘ ਜੋਤੀ, ਅਵਤਾਰ ਸਿੰਘ ਭਲਵਾਨ, ਜਸਵੀਰ ਸਿੰਘ ਗਿੱਲ, ਜਗਦੀਸ਼ ਸਿੰਘ ਅਤੇ ਹੋਰਨਾਂ ਨੇ ਇੱਕ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਦੇ ਇਸ ਵਤੀਰੇ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੋਰਨਾਂ ਬੋਰਡਾਂ, ਕਾਰਪੋਰੇਸ਼ਨਾਂ ਅਤੇ ਵੱਖ-ਵੱਖ ਜਾਤੀਆਂ ਦੇ ਕਮਿਸ਼ਨਾਂ ਵਿੱਚ ਤਾਂ ਤਾਇਨਾਤੀਆਂ ਕਰ ਦਿੱਤੀਆਂ ਹਨ, ਪਰ ਜਨਰਲ ਕੈਟਾਗਿਰੀ ਕਮਿਸ਼ਨ ਨੂੰ ਖਾਲੀ ਰੱਖ ਕੇ ਇਸ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਪਿਛਲੀ ਸਰਕਾਰ ਦੌਰਾਨ 29 ਦਸੰਬਰ 2021 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਰਟੋਲ ਅਨੁਸਾਰ, ਮੌਜੂਦਾ ਸਰਕਾਰ ਜਨਰਲ ਵਰਗ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਕਮਿਸ਼ਨ ਦੇ ਅਹੁਦੇਦਾਰਾਂ ਅਤੇ ਅਮਲੇ ਦੀ ਨਿਯੁਕਤੀ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਵਾਰ-ਵਾਰ ਮੰਗ ਪੱਤਰ ਦਿੱਤੇ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਇਸ ਅਣਦੇਖੀ ਖ਼ਿਲਾਫ਼ ਫੈਡਰੇਸ਼ਨ ਨੇ ਹੁਣ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ, ਜਿਸ ਦੀ ਰੂਪ-ਰੇਖਾ ਤਿਆਰ ਕਰਨ ਲਈ ਸੰਗਰੂਰ ਵਿਖੇ ਜਲਦ ਹੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਜਾ ਰਹੀ ਹੈ।

Advertisement

Advertisement

Advertisement
×