ਚੌਥੀ ਵਾਰ ਬੋਲੀ ਮੁਲਤਵੀ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੌਥੀ ਵਾਰ ਬੋਲੀ ਮੁਲਤਵੀ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਭਵਾਨੀਗੜ੍ਹ ਦੇ ਪਿੰਡ ਘਰਾਚੋਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਸਤੰਬਰ

ਇੱਥੋਂ ਦੇ ਪਿੰਡ ਘਰਾਚੋਂ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਲਿਤਾਂ ਨੇ ਪੰਚਾਇਤੀ ਵਿਭਾਗ ਵੱਲੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ 8 ਏਕੜ ਜ਼ਮੀਨ ਦੀ ਬੋਲੀ ਬਿਨਾਂ ਕਾਰਨ ਲਗਾਤਾਰ ਚੌਥੀ ਵਾਰ ਮੁਲਤਵੀ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਇਕਾਈ ਪ੍ਰਧਾਨ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ ਘਰਾਚੋਂ ਦੇ ਦਲਿਤ ਡੰਮੀ ਬੋਲੀ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਪਰ ਦਲਿਤਾਂ ਵੱਲੋਂ ਸੰਘਰਸ਼ ਕਰਕੇ ਰੱਦ ਕਰਵਾਏ ਗਏ 8 ਏਕੜ ਦੀ ਬੋਲੀ ਅੱਜ ਚੌਥੀ ਵਾਰ ਬਿਨਾਂ ਕਿਸੇ ਕਾਰਨ ਮੁਲਤਵੀ ਕਰਕੇ ਦਲਿਤਾਂ ਨੂੰ ਲਗਾਤਾਰ ਇਸੇ ਤਰੀਕੇ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੀ ਅੱਠ ਏਕੜ ਜ਼ਮੀਨ ਘੱਟ ਰੇਟ ਤੇ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਏਡੀਸੀ ਵਿਕਾਸ ਵੱਲੋਂ ਵੀ ਜ਼ਮੀਨ ਦੀ ਬੋਲੀ ਦਲਿਤਾਂ ਦੇ ਹੱਕ ਵਿੱਚ ਭੁਗਤਾਉਣ ਦਾ ਯਕੀਨ ਦਿਵਾਇਆ ਗਿਆ ਸੀ, ਪਰ ਪ੍ਰਸ਼ਾਸਨ ਵੱਲੋਂ ਲਗਾਤਾਰ ਬੋਲੀ ਮੁਲਤਵੀ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਅੱਜ ਦਲਿਤ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਅੱਠ ਏਕੜ ਉੱਪਰ 28 ਸਤੰਬਰ ਨੂੰ ਕਬਜ਼ੇ ਦਾ ਐਲਾਨ ਕਰ ਦਿੱਤਾ ਗਿਆ।

ਬੀਡੀਪੀਓ ਭਵਾਨੀਗੜ੍ਹ ਬਲਜੀਤ ਸਿੰਘ ਸੋਹੀ ਨੇ ਦੱਸਿਆ ਕਿ ਕੁਝ ਤਕਨੀਕੀ ਦਿੱਕਤ ਕਾਰਨ ਬੋਲੀ ਮੁਲਤਵੀ ਕੀਤੀ ਗਈ ਹੈ ਅਤੇ ਜਲਦੀ ਹੀ ਇਹ ਬੋਲੀ ਦੁਬਾਰਾ ਰੱਖੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All