ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

5994 ਬੇਰੁਜ਼ਗਾਰ ਅਧਿਆਪਕਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ

ਜਥੇਬੰਦੀਆਂ ਦਾ ਵਫ਼ਦ ਡੀਸੀ ਨੂੰ ਮਿਲਿਆ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 30 ਜੂਨ

Advertisement

ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ ਗ੍ਰਿਫ਼ਤਾਰ ਕੀਤੇ 5994 ਅਧਿਆਪਕਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਸਾਰੇ ਅਧਿਆਪਕਾਂ ਨੂੰ ਤੁਰੰਤ ਰਿਹਾਅ ਕਰਨ, ਕਿਸੇ ਵੀ ਤਰ੍ਹਾਂ ਦੀ ਕੀਤੀ ਗਈ ਕਾਗਜੀ ਕਾਰਵਾਈ ਜਾਂ ਪਰਚੇ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਮੰਗ ਕੀਤੀ। ਵਫ਼ਦ ’ਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਪ੍ਰਸ਼ਾਸਨ ਪਹਿਲਕਦਮੀ ਕਰਕੇ ਇਨ੍ਹਾਂ ਅਧਿਆਪਕਾਂ ਅਤੇ ਸਰਕਾਰ ਦੇ ਵਿਚਕਾਰ ਗੱਲਬਾਤ ਦਾ ਰਾਹ ਖੋਲ੍ਹੇ। ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਗ੍ਰਿਫ਼ਤਾਰ ਅਧਿਆਪਕਾਂ ਨੂੰ ਜਲਦੀ ਰਿਹਾਅ ਕਰ ਦਿੱਤਾ ਜਾਵੇਗਾ ਅਤੇ 107/151 ਤਹਿਤ ਕੇਸ ਰੱਦ ਕਰ ਦਿੱਤਾ ਜਾਵੇਗਾ। ਆਗੂਆਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਕਦਮੀ ਤਹਿਤ ਅਧਿਆਪਕਾਂ ਦੀ ਸਰਕਾਰ ਨਾਲ ਮੁੜ ਗੱਲਬਾਤ ਤਿੰਨ ਜੁਲਾਈ ਨੂੰ ਕਰਵਾਉਣ ਦਾ ਲੈਟਰ ਫਿਰ ਤੋਂ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਨਾ 5994 ਬੇਰੁਜ਼ਗਾਰ ਅਧਿਆਪਕਾਂ ਨੇ ਕੱਲ ਸੰਗਰੂਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸੀ , ਜਿਸ ਕਰਕੇ ਸੰਗਰੂਰ ਪੁਲੀਸ ਨੇ ਇਹਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਡੀ ਟੀ ਐਫ ਵੱਲੋਂ ਮੰਗ ਕੀਤੀ ਗਈ ਕਿ ਇਸ ਭਰਤੀ ਨਾਲ ਸੰਬੰਧਿਤ 2904 ਪੋਸਟਾਂ ਨੂੰ ਡੀ ਰਿਜ਼ਰਵ ਕਰਕੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ ਅਤੇ 5994 ਭਰਤੀ ਨੂੰ ਪੂਰਾ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਵਫ਼ਦ ਵਿਚ ਡੀਟੀਐੱਫ ਵੱਲੋਂ ਅਮਨ ਵਸ਼ਿਸ਼ਟ, ਦੀਨਾ ਨਾਥ, ਸੁਖਵੀਰ ਖਨੌਰੀ, ਕਮਲ ਬਨਭੌਰਾ, ਜਮਹੂਰੀ ਅਧਿਕਾਰ ਸਭਾ ਵੱਲੋਂ ਬਿਸ਼ੇਸਰ ਰਾਮ, ਮਨਧੀਰ ਸਿੰਘ, ਕਿਰਤੀ ਕਿਸਾਨ ਯੂਨੀਅਨ ਵੱਲੋਂ ਕੁਲਦੀਪ ਸਿੰਘ ਅਤੇ ਪੰਜਾਬ ਸਟੂਡੈਂਟ ਯੂਨੀਅਨ ਰਾਮਬੀਰ ਸੁਖਪ੍ਰੀਤ, ਪਵਨਦੀਪ ਹਾਜ਼ਰ ਸਨ।

Advertisement
Show comments