DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦਾ ਵਿਰੋਧ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸੁਰੱਖਿਆ ਬਰਾਂਚ ਵੱਲੋਂ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ...

  • fb
  • twitter
  • whatsapp
  • whatsapp
Advertisement

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸੁਰੱਖਿਆ ਬਰਾਂਚ ਵੱਲੋਂ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਵਿਰੋਧ ਕਰਦਿਆਂ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੂੰ ਗ੍ਰਿਫ਼ਤਾਰ ਕਰਨ ਨਾਲ ਸੂਬਾ ਸਰਕਾਰ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਮਗਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈਂ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਜੀਂਦ ਦੇ ਰਾਜੇ ਦੀ ਸੰਗਰੂਰ ਸਥਿਤ ਜ਼ਮੀਨ ਉੱਪਰ ਬੇਜ਼ਮੀਨੇ ਲੋਕਾਂ ਲਈ ਬੇਗ਼ਮਪੁਰਾ ਵਸਾਉਣ ਅਤੇ ਉਨ੍ਹਾਂ ਦੇ ਮਾਨ ਸਨਮਾਨ ਵਾਸਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅਸਫ਼ਲ ਬਣਾਉਣ ਲਈ ਬੁਖਲਾਹਟ ਵਿੱਚ ਆ ਕੇ ਕੀਤੀ ਗਈ ਹੈ।

Advertisement

Advertisement
Advertisement
×