DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰ ਆਗੂ ਦੀ ਗ੍ਰਿਫ਼ਤਾਰੀ ਦਾ ਵਿਰੋਧ

ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ

  • fb
  • twitter
  • whatsapp
  • whatsapp
featured-img featured-img
ਪਿੰਡ ਕਾਹਨਗੜ੍ਹ ਭੋਤਨਾ ਵਿੱਚ ਸਰਕਾਰ ਦਾ ਪੁਤਲਾ ਫੂਕਦੇ ਹੋਏ ਮਜ਼ਦੂਰ।
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ (ਜ਼ੈੱਡ ਪੀ ਐੱਸ ਸੀ) ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਹਾਲ ਹੀ ਵਿੱਚ ਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਕੀਤੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਸਮਾਣਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਕਾਹਨਗੜ੍ਹ ਭੂਤਨਾਂ, ਦੁੱਲੜ, ਫਤਿਹਗੜ੍ਹ ਛੰਨਾਂ ਅਤੇ ਭੇਡਪੁਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਅਤੇ ਮੁਕੇਸ਼ ਮਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਨੇ ਕਿਹਾ ਕਿ ਮੁਕੇਸ਼ ਮਲੌਦ ਨੂੰ ਪੁਰਾਣੇ ਮਾਮਲਿਆਂ ਵਿੱਚ ਫੜਨਾ ਪੰਜਾਬ ਸਰਕਾਰ ਵੱਲੋਂ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਦੇ ਜਾਇਜ਼ ਜ਼ਮੀਨੀ ਹੱਕਾਂ ਦੇ ਸੰਘਰਸ਼ ਨੂੰ ਕੁਚਲਣ ਦੀ ਸਾਜ਼ਿਸ਼ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤ ਵਿਰੋਧੀ ਨੀਤੀਆਂ ਅਪਣਾ ਰਹੀ ਹੈ ਅਤੇ ਬੇਜ਼ਮੀਨੇ ਲੋਕਾਂ ਦੇ ਹੱਕਾਂ ਨੂੰ ਦਬਾਉਣ ਲਈ ਝੂਠੇ ਮੁਕੱਦਮੇ ਲਗਾ ਰਹੀ ਹੈ।

Advertisement

ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਕੇਸ਼ ਮਲੌਦ ਅਤੇ ਹੋਰ ਸੰਘਰਸ਼ੀ ਆਗੂਆਂ ਖ਼ਿਲਾਫ਼ ਸਾਰੇ ਝੂਠੇ ਮਾਮਲੇ ਰੱਦ ਕੀਤੇ ਜਾਣ ਅਤੇ ਪਿੰਡਾਂ ਦੀ ਸਾਂਝੀ ਜ਼ਮੀਨ ਦਾ ਤੀਜਾ ਹਿੱਸਾ ਦਲਿਤਾਂ ਨੂੰ ਦਿੱਤਾ ਜਾਵੇ। ਪ੍ਰਦਰਸ਼ਨਾਂ ਵਿੱਚ ਔਰਤਾਂ ਅਤੇ ਨੌਜਵਾਨਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਹੋਰ ਸਾਥੀ ਵੀਰਪਾਲ ਸਿੰਘ, ਜਸਵੰਤ ਸਿੰਘ, ਚਰਨਾਂ ਕਾਹਨਗੜ੍ਹ, ਬਲਕਾਰ ਸਿੰਘ, ਨਿੱਕਾ ਸਿੰਘ, ਕਾਲਾ ਸਿੰਘ, ਜਗਰੂਪ ਸਿੰਘ,ਰਿੰਕੂ ਸਿੰਘ ਸ਼ਾਮਲ ਰਹੇ।

Advertisement

Advertisement
×