DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਾਇਲੋ ਪਲਾਂਟ ਲਾਉਣ ਵਾਲੀ ਕੰਪਨੀ ਖ਼ਿਲਾਫ਼ ਧਰਨਾ

ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪਿੰਡ ਇਕਾਈ ਤੂਰਬੰਜਾਰਾ ਦੇ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਵਿੱਚ ਚੌਥੇ ਦਿਨ ਰਾਤ ਦੇ ਪੱਕੇ ਮੋਰਚੇ ਵਿੱਚ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਾਇਲੋ ਪਲਾਂਟ ਲਾਉਣ ਵਾਲੀ ਕੰਪਨੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਬਲਾਕ ਭਵਾਨੀਗੜ੍ਹ ਦੇ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਜੱਟਾ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਧੱਕੇਸ਼ਾਹੀ ਨਾਲ ਸਾਇਲੋ ਪਲਾਂਟ ਲਾਇਆ ਜਾ ਰਿਹਾ ਹੈ। ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ ਅਤੇ ਦੋ ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ’ਤੇ ਸਾਇਲੋ ਪਲਾਂਟ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹਟ ਗਈ ਸੀ ਹੁਣ ਮੁੜ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸਾਇਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਲੱਗਣ ਦਿੱਤਾ ਜਾਵੇਗਾ।

Advertisement

ਇਸ ਮੌਕੇ ਇਕਾਈ ਦੇ ਖ਼ਜ਼ਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਮੇਜਰ ਸਿੰਘ ਦਰਸ਼ਨ ਸਿੰਘ ਜੱਗੀ ਸਿੰਘ ਮਨਦੀਪ ਸਿੰਘ ਹਰਦੇਵ ਸਿੰਘ ਬਲਵਿੰਦਰ ਸਿੰਘ ਬੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮਹਿਲਾਵਾਂ ਅਤੇ ਕਿਸਾਨ ਹਾਜ਼ਰ ਸਨ।

Advertisement

Advertisement
×