ਪੱਤਰ ਪ੍ਰੇਰਕ
ਲਹਿਰਾਗਾਗਾ, 31 ਅਗਸਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ, ਜਮੂਹਰੀ ਕਿਸਾਨ ਸਭਾ ਤੇ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹਰਿੰਦਰ ਸਿੰਘ ਲਦਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵਿਧਵਾ ਔਰਤ ਨਾਲ ਕੀਤੀ ਗਈ ਧੋਖਾਧੜੀ ਬਾਰੇ ਚਰਚਾ ਕੀਤੀ ਗਈ। ਕਿਸਾਨ ਆਗੂ ਹਰਿੰਦਰ ਸਿੰਘ ਨੇ ਦੱਸਿਆ ਕਿ ਲਹਿਰਾਗਾਗਾ ਦੇ ਇੱਕ ਡੀਲਰ ਨੇ ਵਿਧਵਾ ਔਰਤ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧਵਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਯੂਨੀਅਨਾਂ ਵੱਲੋਂ ਛੇ ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ।