ਪੱਤਰ ਪ੍ਰੇਰਕ
ਲਹਿਰਾਗਾਗਾ, 10 ਜੁਲਾਈ
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਬਲਾਕ ਇਕਾਈ ਲਹਿਰਾਗਾਗਾ ਦੀ ਮੀਟਿੰਗ ਅੱਜ ਇੱਥੇ ਜੀਪੀਐੱਫ ਧਰਮਸ਼ਾਲਾ ਵਿੱਚ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਅਤੇ ਬਲਾਕ ਸਕੱਤਰ ਗੁਰਮੀਤ ਸੇਖੂਵਾਸ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ ਸ਼ਾਮਿਲ ਹੋਏ। ਆਗੂਆਂ ਦੱਸਿਆ ਕਿ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸੋਧੀਆਂ ਹੋਈਆਂ ਤਨਖਾਹਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਕਾਇਆਂ ਸਬੰਧੀ ਬਿੱਲ ਖਜ਼ਾਨਾ ਦਫ਼ਤਰ ਵਿੱਚ ਕਈ ਮਹੀਨਿਆਂ ਤੋਂ ਪੈਂਡਿੰਗ ਪਏ ਹਨ ਪਰ ਅਦਾਇਗੀ ਨਹੀਂ ਹੋਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੈਡੀਕਲ ਅਤੇ ਹਰ ਤਰ੍ਹਾਂ ਦੇ ਬਕਾਇਆਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ।