ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਰੋਸ ਪ੍ਰਦਰਸ਼ਨ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 30 ਮਾਰਚ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਬੈਰਸਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਨ੍ਹਾਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ। ਮੀਤ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ...
ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਗਟ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ।
Advertisement

ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 30 ਮਾਰਚ

Advertisement

ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਬੈਰਸਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਨ੍ਹਾਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ। ਮੀਤ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਸਰਕਾਰ ਬਾਲ ਵਿਕਾਸ ਦਫ਼ਤਰ ਮਾਛੀਵਾੜਾ ਵਿਚ ਸੀਡੀਪੀਓ ਦੀ ਖਾਲੀ ਪਈ ਪੋਸਟ ਜਲਦ ਭਰੇ ਤਾਂ ਜੋ ਤਨਖ਼ਾਹਾਂ ਤੋਂ ਵਾਂਝੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣ ਭੱਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲਣ ਦੇ ਪੈਸੇ, ਪੀਐੱਮ, ਐੱਮਵਾਈ ਦੇ ਪੈਸੇ, ਟੀਏ, ਡੀਏ ਅਤੇ ਪੋਸ਼ਣ ਅਭਿਮਾਨ ਦਾ ਪੈਸਾ ਬਜਟ ਵਿਚ ਪੇਸ਼ ਹੋਣ ਤੋਂ ਬਾਵਜੂਦ ਕੋਈ ਵੀ ਬਿੱਲ ਪਾਸ ਨਹੀਂ ਹੋ ਰਿਹਾ। ਮੀਟਿੰਗ ਵਿਚ ਆਗੂਆਂ ਨੇ ਫ਼ੈਸਲਾ ਕੀਤਾ ਕਿ ਜੇ ਦੇ ਇੱਕ ਹਫ਼ਤੇ ਦੇ ਅੰਦਰ-ਅੰਦਰ ਕਿਸੇ ਸੀਡੀਪੀਓ ਨੂੰ ਡੀਡੀਓ ਪਾਵਰ ਦੇ ਕੇ ਬਣਦਾ ਮਾਣ ਭੱਤਾ ਅਤੇ ਸਾਰੇ ਬਿੱਲ ਪਾਸ ਨਾ ਕਰਵਾਏ ਗਏ ਤਾਂ ਅਗਲੇ ਸੰਘਰਸ਼ ’ਤੇ ਵਿਚਾਰ ਚਰਚਾ ਕੀਤਾ ਜਾਵੇਗੀ ਅਤੇ ਸਾਰੀਆਂ ਰਿਪੋਰਟਾਂ ਦਾ ਬਾਈਕਾਟ ਕੀਤਾ ਜਾਵੇਗਾ।

ਇਸ ਮੌਕੇ ਜਨਰਲ ਸਕੱਤਰ ਕੁਲਵੰਤ ਕੌਰ ਨੀਲੋਂ, ਵਿੱਤ ਸਕੱਤਰ ਮਨਜੀਤ ਕੌਰ ਸੈਸੋਂਵਾਲ, ਪਰਮਜੀਤ ਕੌਰ ਮੁਸ਼ਕਾਬਾਦ, ਹਰਦੀਪ ਕੌਰ, ਕਮਲਜੀਤ ਕੌਰ, ਪਵਿੱਤਰ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ, ਗੁਰਪ੍ਰੀਤ ਕੌਰ, ਰਵਿੰਦਰ ਕੌਰ, ਸੁਰਿੰਦਰ ਕੌਰ, ਸੀਮਾ ਰਾਣੀ, ਰਾਜਿੰਦਰ ਕੌਰ, ਮਨਜੀਤ ਕੌਰ, ਪੁਸ਼ਪਾ ਰਾਣੀ, ਜਸਵੀਰ ਕੌਰ, ਮਨਜਿੰਦਰ ਕੌਰ, ਕੁਲਵਿੰਦਰ ਕੌਰ, ਹੈਲਪਰ ਕੁਲਵੀਰ ਕੌਰ, ਰਣਜੀਤ ਕੌਰ ਨੇ ਸ਼ਮੂਲੀਅਤ ਕੀਤੀ।

Advertisement
Show comments