ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਮੁਜ਼ਾਹਰਾ
ਸਮੂਹਿਕ ਛੁੱਟੀ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਐਲਾਨ
1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਸੰਗਰੂਰ ਇਕਾਈ ਨੇ ਸਰਕਾਰੀ ਰਣਬੀਰ ਕਾਲਜ ਅੱਗੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਬਿੱਲ ਲਿਆ ਕੇ 1158 ਭਾਰਤੀ ਤਹਿਤ ਨਿਯੁਕਤ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਕਾਨੂੰਨੀ ਸੁਰੱਖਿਆ ਦੇਣ ਦੀ ਮੰਗ ਕਰ ਰਹੇ ਸਨ। ਇਸ ਮੌਕੇ ਆਗੂ ਪ੍ਰੋ. ਰੋਹਿਤ ਨੇ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਨੇ 1158 ਭਰਤੀ ਰੱਦ ਕਰ ਦਿੱਤੀ ਹੈ ਪਰ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਵਿਸ਼ੇਸ਼ ਐਕਟ ਬਣਾ ਕੇ ਭਰਤੀ ਬਹਾਲ ਕਰ ਸਕਦੀ ਹੈ। ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਲਈ ਨੇੜਲੇ ਸਟੇਸ਼ਨਾਂ ’ਤੇ ਬਦਲੀ ਵਾਸਤੇ ਉਚੇਰੀ ਸਿੱਖਿਆ ਵਿਭਾਗ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ।
ਪਟਿਆਲਾ (ਖੇਤਰੀ ਪ੍ਰਤੀਨਿਧ): 1158 ਭਰਤੀ ਦੇ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਪਟਿਆਲਾ ਇਕਾਈ ਨੇ ਵੀ ਫੁਹਾਰਾ ਚੌਕ ’ਤੇ ਧਰਨਾ ਦਿੱਤਾ। ਇਸ ਦੌਰਾਨ ਉਚੇਰੀ ਸਿੱਖਿਆ ਅਤੇ 1158 ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ। ਪ੍ਰੋਫ਼ੈਸਰ ਕਰਮਜੀਤ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਬਿਆਨ ਜਾਰੀ ਕਰਕੇ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦਾ ਭਰੋਸਾ ਦੇਣ।

