ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਜ਼ਿਲ੍ਹਾ ਭਰ ਦੇ ਕਰੀਬ 250 ਤੋਂ ਵੱਧ ਪਿੰਡਾਂ ਵਿਚ ਚੰਡੀਗੜ੍ਹ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਕੌਡੀਆਂ ਦੇ ਭਾਅ ਵੇਚਣ ਦੇ ਫੈਸਲੇ ਖ਼ਿਲਾਫ਼ ਕਿਸਾਨਾਂ ਵਲੋਂ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਅਤੇ ਲੋਕ ਮਾਰੂ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਪ੍ਰੈਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਜਥੇਬੰਦੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਭਰ ਵਿਚ ਕਰੀਬ 254 ਪਿੰਡਾਂ ਵਿਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਹਨ। ਜਥੇਬੰਦੀ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਸੰਗਰੂਰ ਬਲਾਕ ਦੇ ਕਰੀਬ 35 ਪਿੰਡਾਂ ਵਿਚ ਕੇਂਦਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਅਰਥੀਆਂ ਫੂਕੀਆਂ ਗਈਆਂ ਹਨ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਲੌਂਗੋਵਾਲ, ਬੂਟਾ ਸਿੰਘ ਲੌਂਗੋਵਾਲ, ਦਰਬਾਰਾ ਸਿੰਘ ਲੋਹਾਖੇੜਾ, ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਸਰੂਪ ਚੰਦ ਕਿਲਾਭਰੀਆਂ ਤੇ ਹਰਪਾਲ ਸਿੰਘ ਸ਼ੇਰੋਂ ਮੌਜੂਦ ਸਨ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦੇਣ ਖ਼ਿਲਾਫ਼ ਇਲਾਕੇ ਦੇ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਯੂਨੀਅਨ ਦੇ ਆਗੂ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਮਨਜੀਤ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਖਤਰਾ ਹੋ ਗਿਆ ਹੈ ਉੱਥੇ ਚੰਡੀਗੜ੍ਹ ਵਾਸੀਆਂ ਨੂੰ ਮਹਿੰਗੇ ਭਾਅ ਬਿਜਲੀ ਸਪਲਾਈ ਹੋਵੇਗੀ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਚੰਡੀਗੜ੍ਹ ਦਾ 25000 ਕਰੋੜ ਰੁਪਏ ਦਾ ਬਿਜਲੀ ਵਿਭਾਗ ਨਿੱਜੀ ਕੰਪਨੀ ਨੂੰ ਸਿਰਫ 871 ਕਰੋੜ ਰੁਪਏ ਵਿਚ ਵੇਚਣ ਖ਼ਿਲਾਫ਼ ਅੱਜ ਲਹਿਰਾਗਾਗਾ ਦੇ ਪਿੰਡਾਂ ’ਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਬਲਾਕ ਅਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਦਾਣਾ ਮੰਡੀ ’ਚ ਹੋਈ ਮੀਟਿੰਗ ਮਗਰੋਂ ਦੱਸਿਆ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਜਦੋਂ ਦੀ ਕੇਂਦਰ ਵਿੱਚ ਕੁਰਸੀ ਸੰਭਾਲੀ ਹੈ ਉਦੋਂ ਤੋਂ ਦੇਸ਼ ਦਾ ਸਰਮਾਇਆ ਕੌਡੀਆਂ ਦੇ ਭਾਅ ਆਪਣੇ ਹਮਾਇਤੀਆਂ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਸੂਬਾ ਸੰਗਤਪੁਰਾ,ਕਰਨੈਲ ਗਨੋਟਾ, ਬਹਾਦਰ ਭੁਟਾਲ ਖੁਰਦ, ਗੁਰਚਰਨ ਖੋਖਰ, ਹਰਜਿੰਦਰ ਨੰਗਲਾ, ਬਿੰਦਰ ਖੋਖਰ, ਬਲਜੀਤ ਗੋਬਿੰਦਗੜ੍ਹ, ਸਰਬਜੀਤ ਲਹਿਰਾ, ਭੁਪਿੰਦਰ ਪਾਲ ਲਹਿਰਾ, ਨਿੱਕਾ,ਸੰਗਤੀਵਾਲਾ,ਪ੍ਰੀਤਮ ਲਹਿਲ ਕਲਾ ਅਤੇ 17 ਪਿੰਡ ਇਕਾਈਆਂ ਦੇ ਅਹੁਦੇਦਾਰ ਹਾਜ਼ਰ ਸਨ।