DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਨ ਸਭਾ ਵੱਲ ਕੂਚ ਕਰਨ ਦਾ ਅੈਲਾਨ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਐੱਨ ਪੀ ਐੱਸ ਮੁਲਾਜ਼ਮ।
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਕੋ-ਕਨਵੀਨਰ ਜਸਵਿੰਦਰ ਸਿੰਘ ਜੱਸਾ ਅਤੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪ ਵਿਰੁੱਧ ਮੁਲਾਜ਼ਮਾਂ ’ਚ ਜਬਰਦਸਤ ਰੋਹ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ ਪੀ ਐੱਸ ਮੁਲਾਜ਼ਮ ਵਿਧਾਨ ਸਭਾ ਵੱਲ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਬਲਾਕ ਪੱਧਰ ’ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਗਈ ਹੈ। ਆਗੂਆਂ ਨੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਅਤੇ ਸਰਕਾਰ ਵੱਲੋਂ ਅਧਿਆਪਕਾਂ ’ਤੇ ਲਾਈ ਟੈੱਟ ਦੀ ਸ਼ਰਤ ਖ਼ਿਲਾਫ਼ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੀ ਰੈਲੀ ਦਾ ਪੂਰਨ ਸਮਰਥਨ ਕੀਤਾ। ਇਸ ਮੌਕੇ ਦਵਿੰਦਰ ਸਿੰਘ ਪਿਸੌਰ, ਬੱਗਾ ਸਿੰਘ, ਅਸ਼ੋਕ ਕੁਮਾਰ, ਦੇਵੀ ਦਿਆਲ, ਬਲਕਾਰ ਸਿੰਘ ਸਨਾਮ, ਹੁਸ਼ਿਆਰ ਸਿੰਘ, ਜੁਗਰਾਜ ਸਿੰਘ ਉਗਰਾਹਾਂ, ਮਨਪ੍ਰੀਤ ਸਿੰਘ ਜਵਾਹਰਵਾਲਾ, ਸੰਦੀਪ ਛਾਜਲੀ, ਮਨਦੀਪ ਮੈਦੇਵਾਸ, ਹਰਦੀਪ ਸਿੰਘ ਖੇੜੀ, ਮਾਲਵਿੰਦਰ ਸਿੰਘ ਸੰਧੂ, ਬਲਦੇਵ ਸਿੰਘ ਬਡਰੁੱਖਾਂ, ਰਾਮਕਿਸ਼ਨ, ਸੀਆ ਰਾਮ, ਗੁਰਬਖਸ਼ੀਸ਼ ਸਿੰਘ, ਨਿਰਮਲ ਸਿੰਘ, ਅਮਰਪਾਲ, ਹਰਵਿੰਦਰ ਸਿੰਘ, ਲਖਵੀਰ ਸੋਹੀ ਅਤੇ ਹੋਰ ਮੌਜੂਦ ਸਨ।

ਮਿਨੀ ਸਕੱਤਰੇਤ ਦੇ ਬਾਹਰ ਰੈਲੀ

ਪਟਿਆਲਾ (ਖੇਤਰੀ ਪ੍ਰਤੀਨਿਧ): ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਲਈ ਜਾਰੀ ਸੰਘਰਸ਼ ਦੀ ਕੜੀ ਵਜੋਂ ਸੀ ਪੀ ਐੱਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਪਟਿਆਲਾ ਵੱਲੋਂ ਅੱਜ ਇੱਥੇ ਮਿਨੀ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਦਿਆਂ ਪੁਤਲਾ ਵੀ ਸਾੜਿਆ ਗਿਆ। ਰੋਸ ਰੈਲੀ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੇ ਕੀਤੀ ਜਿਨ੍ਹਾਂ ਪੁਰਾਣੀ ਪੈਨਸ਼ਨ ਬਹਾਲੀ ’ਤੇ ਜ਼ੋਰ ਦਿੱਤਾ ਤੇ ਚਿਤਾਵਨੀ ਦਿੱਤੀ ਕਿ ਇਸ ਮੰਗ ਦੀ ਪੂਰਤੀ ਤੱਕ ਮੁਲਾਜ਼ਮ ਸਮੇਂ ਦੇ ਸੰਘਰਸ਼ ਕਰਦੇ ਰਹਿਣਗੇ।

Advertisement
Advertisement
×