DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸੜਕ ’ਤੇ ਖੜ੍ਹੇ ਪਾਣੀ ’ਚ ਝੋਨਾ ਲਾ ਕੇ ਪ੍ਰਦਰਸ਼ਨ

ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਆਗੂ।
Advertisement

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਬਾਲਦ ਕੈਂਚੀਆਂ (ਨਾਭਾ ਕੈਂਚੀਆਂ) ਵਿੱਚ ਟੁੱਟੀ ਸਰਵਿਸ ਰੋਡ ਅਤੇ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੱਜ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀ ਬੇਰੁਖ਼ੀ ਦੇ ਵਿਰੋਧ ਵਜੋਂ ਸੜਕ ‘ਤੇ ਖੜ੍ਹੇ ਪਾਣੀ ਵਿੱਚ ਸੰਕੇਤਕ ਤੌਰ ’ਤੇ ਝੋਨਾ ਵੀ ਲਾਇਆ।

ਇਸ ਮੌਕੇ ਗੁਰਦੀਪ ਸਿੰਘ ਘਰਾਚੋਂ, ਕੌਂਸਲਰ ਹਰਪ੍ਰੀਤ ਸਿੰਘ ਬਾਜਵਾ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਕੰਧੋਲਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਇੱਥੇ ਪਾਣੀ ਦੀ ਨਿਕਾਸੀ ਦਾ ਮਸਲਾ ਗੰਭੀਰ ਬਣਿਆ ਹੋਇਆ ਹੈ। ਸੜਕ ‘ਤੇ ਗੋਡੇ-ਗੋਡੇ ਖੜ੍ਹੇ ਪਾਣੀ ਅਤੇ ਡੂੰਘੇ ਖੱਡਿਆਂ ਕਾਰਨ ਕਾਰਾਂ ਤੇ ਮੋਟਰਸਾਈਕਲ ਫ਼ਸ ਜਾਂਦੇ ਹਨ, ਜਿਸ ਕਾਰਨ ਕਈ ਵਾਰ ਵਾਹਨ ਪਲਟਣ ਕਾਰਨ ਹਾਦਸੇ ਵਾਪਰ ਚੁੱਕੇ ਹਨ। ਦੁਕਾਨਦਾਰਾਂ ਅਤੇ ਰਾਹਗੀਰਾਂ ਵੱਲੋਂ ਕਈ ਵਾਰ ਧਰਨੇ ਦਿੱਤੇ ਗਏ, ਪਰ ਪ੍ਰਸ਼ਾਸਨ ਨੇ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ।

Advertisement

ਦੂਜੇ ਪਾਸੇ, ਨਗਰ ਕੌਂਸਲ ਭਵਾਨੀਗੜ੍ਹ ਦੇ ਕਾਰਜਸਾਧਕ ਅਫ਼ਸਰ (ਈ ਓ) ਦੀਪਕ ਗੋਇਲ ਨੇ ਕਿਹਾ ਕਿ ਨਵੇਂ ਚੁਣੇ ਹਾਊਸ ਦੀ ਜਲਦੀ ਮੀਟਿੰਗ ਬੁਲਾ ਕੇ ਇਸ ਗੰਭੀਰ ਮਸਲੇ ਦਾ ਪੱਕਾ ਹੱਲ ਲੱਭਿਆ ਜਾਵੇਗਾ। ਇਸ ਮੌਕੇ ਜਗਤਾਰ ਨਮਾਦਾ, ਰਾਮ ਸਿੰਘ ਭਰਾਜ, ਬਲਵਿੰਦਰ ਸਿੰਘ ਘਾਬਦੀਆ ਅਤੇ ਸਾਹਬ ਸਿੰਘ ਭੜੋ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
×