ਪੀ ਆਰ ਟੀ ਸੀ ਪੈਨਸ਼ਰਾਂ ਵੱਲੋਂ ਧਰਨਾ
ਪੈਨਸ਼ਨ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੀ ਆਰ ਟੀ ਸੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ (ਏਟਕ) ਵੱਲੋਂ ਜਥੇਬੰਦੀ ਦੇ ਸਰਪ੍ਰਸਤ ਨਿਰਮਲ ਸਿੰਘ ਧਾਲੀਵਾਲ ਦੀ ਅਗਵਾਈ ਹੇਠਾਂ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪੀ ਆਰ ਟੀ...
Advertisement
ਪੈਨਸ਼ਨ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੀ ਆਰ ਟੀ ਸੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ (ਏਟਕ) ਵੱਲੋਂ ਜਥੇਬੰਦੀ ਦੇ ਸਰਪ੍ਰਸਤ ਨਿਰਮਲ ਸਿੰਘ ਧਾਲੀਵਾਲ ਦੀ ਅਗਵਾਈ ਹੇਠਾਂ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪੀ ਆਰ ਟੀ ਸੀ ਦੀ ਮੈਨੇਜਮੈਂਟ ਦੇ ਵਿਰੁੱਧ ਰੋਸ ਮੁਜਾਹਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਰਪ੍ਰਸਤ ਨਿਰਮਲ ਸਿੰਘ ਧਾਲੀਵਾਲ, ਪ੍ਰਧਾਨ ਉਤਮ ਸਿੰਘ ਬਾਗੜੀ ਅਤੇ ਜਨਰਲ ਸਕੱਤਰ ਮੁਹੰਮਦ ਖਲੀਲ ਨੇ ਕਿਹਾ ਕਿ ਪੀ ਆਰ ਟੀ ਸੀ ਦੀ ਅੱਧੀ ਤੋਂ ਵੱਧ ਆਮਦਨ ਤਾਂ ਔਰਤਾਂ ਅਤੇ ਹੋਰ ਵਰਗਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਲੇਖੇ ਹੀ ਲੱਗ ਰਹੀ ਹੈ। ਉਨ੍ਹਾਂ ਐੱਲ ਟੀ ਸੀ ਦਾ ਕਾਨੂੰਨੀ ਹੱਕ ਦੇਣ, ਪੇਅ-ਕਮਿਸ਼ਨ ਦੇ ਬਕਾਇਆਂ ਦੀ ਅਦਾਇਗੀ ਕਰਨ, ਮੈਡੀਕਲ ਬਿਲਾਂ ਦਾ ਭੁਗਤਾਨ ਕਰਨ, ਨਵੀਆਂ ਬੱਸਾਂ ਪਾਉਣ, ਮੁਫ਼ਤ ਸਫ਼ਰ ਸਹੂਲਤ ਦੇ ਸਰਕਾਰ ਵੱਲ ਖੜ੍ਹੇ 700 ਕਰੋੜ ਦਾ ਬਕਾਇਆ ਅਦਾ ਕਰਨ ਦੀ ਮੰਗ ਕੀਤੀ।
Advertisement
Advertisement
