DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹੜਤਾਲੀ ਬੈਂਕ ਮੁਲਾਜ਼ਮਾਂ ਵੱਲੋਂ ਰੋਸ ਵਿਖਾਵਾ

ਦੇਸ਼ ਭਰ ਦੇ ਲਗਪਗ 8 ਲੱਖ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ 7 ਯੂਨੀਅਨਾਂ ਦੀ ਸੰਸਥਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਅੱਜ ਭਾਰਤ ਭਰ ਵਿਚ ਹੜਤਾਲ ਕੀਤੀ ਗਈ। ਇਸ ਤਹਿਤ ਪਟਿਆਲਾ ਵਿਚ ਵੀ ਬੈਂਕ ਕਰਮੀਂ ਹੜਤਾਲ ’ਤੇ ਰਹੇ।...

  • fb
  • twitter
  • whatsapp
  • whatsapp
Advertisement

ਦੇਸ਼ ਭਰ ਦੇ ਲਗਪਗ 8 ਲੱਖ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ 7 ਯੂਨੀਅਨਾਂ ਦੀ ਸੰਸਥਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਅੱਜ ਭਾਰਤ ਭਰ ਵਿਚ ਹੜਤਾਲ ਕੀਤੀ ਗਈ। ਇਸ ਤਹਿਤ ਪਟਿਆਲਾ ਵਿਚ ਵੀ ਬੈਂਕ ਕਰਮੀਂ ਹੜਤਾਲ ’ਤੇ ਰਹੇ। ਅੱਜ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਵਿਖੇ ਐੱਸ ਬੀ ਆਈ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ। ਏ ਆਈ ਬੀ ਓ ਸੀ ਪੰਜਾਬ ਦੇ ਸਕੱਤਰ ਕਾਮਰੇਡ ਰਾਜੀਵ ਸਰਹਿੰਦੀ ਜੋ ਕਿ ਐੱਸ ਬੀ ਆਈ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਵੀ ਨੇ, ਉਨ੍ਹਾਂ ਦੱਸਿਆ ਕਿ ਉਹ ਸਰਕਾਰ ਤੋਂ ਬੈਂਕਿੰਗ ਉਦਯੋਗ ਵਿੱਚ 5 ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਲਾਗੂ ਕਰਨ ਅਤੇ ਬਾਕੀ ਸ਼ਨਿਚਰਵਾਰਾਂ (ਇਸ ਵੇਲੇ ਦੂਜੇ ਅਤੇ ਚੌਥੇ ਸ਼ਨੀਵਾਰ ਪਹਿਲਾਂ ਹੀ ਬੈਂਕਾਂ ਲਈ ਛੁੱਟੀਆਂ ਹਨ) ਦਾ ਐਲਾਨ ਕਰਨ ਲਈ ਮਨਜ਼ੂਰੀ ਮੰਗ ਰਹੇ ਹਨ ਜਿਵੇਂ ਕਿ ਇੰਡੀਅਨ ਬੈਂਕਜ਼ ਐਸੋਸੀਏਸ਼ਨ ਵੱਲੋਂ 7-12-2023 ਨੂੰ ਆਈ. ਬੀ. ਏ. ਅਤੇ ਯੂ. ਐੱਫ਼. ਬੀ. ਯੂ. ਦਰਮਿਆਨ ਹੋਏ ਸਮਝੌਤੇ ਦੇ ਅਧਾਰ ’ਤੇ ਅਤੇ 8-3-2024 ਦੇ ਸਮਝੌਤੇ/ਸਾਂਝੇ ਨੋਟ ਵਿੱਚ ਸਹਿਮਤੀ ਦੇ ਅਧਾਰ' ਤੇ ਸਿਫ਼ਾਰਸ਼ ਕੀਤੀ ਗਈ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ ਦੇ ਨੇਤਾਵਾਂ ਕਾਮਰੇਡ ਸੁਸ਼ੀਲ ਗੌਤਮ, ਕਾਮਰੇਡ ਪੁਨੀਤ ਵਰਮਾ, ਕਾਮਰੇਡ ਸੰਜੀਵ ਸ਼ਰਮਾ ਅਤੇ ਕਾਮਰੇਡ ਰਾਜੇਸ਼ ਖੰਨਾ ਕਾਮਰੇਡ ਤਰੁਣ ਕੌਰਾ , ਕਾਮਰੇਡ ਸਮੀਰ ਅਤੇ ਕਾਮਰੇਡ ਸੰਜੀਵ ਨੇ ਦੱਸਿਆ ਕਿ ਉਹ ਬੈਂਕਿੰਗ ਖੇਤਰ ਵਿੱਚ ਹਰ ਹਫ਼ਤੇ 5 ਕੰਮਕਾਜੀ ਦਿਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸੇ ਦੌਰਾਨ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਹੜਤਾਲ ਤਹਿਤ ਅੱਜ ਸੰਗਰੂਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਦੇ ਸਾਹਮਣੇ ਯੂ ਐੱਫ਼ ਬੀ ਯੂ ਦੇ ਬੈਨਰ ਹੇਠ ਬੈਂਕ ਮੁਲਾਜ਼ਮਾਂ ਨੇ ਹੜਤਾਲ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਵਿਕੀ ਅਬਦਾਲ ਨੇ ਕਿਹਾ ਕਿ ਬੈਂਕ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਪ੍ਰਤੀ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਉਹਨਾਂ ਦੱਸਿਆ ਕਿ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ, ਜਦਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਇਸ ਤੋਂ ਬਾਅਦ ਅਕਤੂਬਰ ਮਹੀਨੇ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Advertisement
Advertisement
×