ਵਿਦਿਆਰਥੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ : The Tribune India

ਵਿਦਿਆਰਥੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਵਿਦਿਆਰਥੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਯੂਨੀਅਨ ਦਾ ਵਫ਼ਦ।

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 6 ਦਸੰਬਰ

ਸਥਾਨਕ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਵਿਖਾਵਾ ਕਰ ਕੇ ਸਹਾਇਕ ਕਮਿਸ਼ਨਰ ਗੁਰਮੀਤ ਰਾਮ ਨੂੰ ਮੰਗ ਪੱਤਰ ਸੌਂਪਿਆ। ਵਿਦਿਆਰਥੀ ਆਗੂ ਕਿਰਨਪਾਲ ਕੌਰ ਹਥੋਆ ਨੇ ਦੱਸਿਆ ਕਿ ਪੀਐਸਯੂ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਦਸਤਖ਼ਤ ਮੁਹਿੰਮ ਚਲਾਈ ਗਈ ਸੀ। ਅੱਜ ਵਿਦਿਆਰਥੀਆਂ ਨੇ ਯੂਨੀਅਨ ਦੀ ਅਗਵਾਈ ਵਿੱਚ ਡੀ.ਸੀ. ਦਫ਼ਤਰ ਅੱਗੇ ਰੋਸ ਵਿਖਾਵਾ ਕੀਤਾ। ਵਿਦਿਆਰਥੀ ਆਗੂ ਕਮਲਦੀਪ ਕੌਰ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਵੱਲੋਂ ਲੰਮੇ ਸਮੇਂ ਤੋਂ ਕਾਲਜ ਦੀ ਇਮਾਰਤ ਦੇ ਕਈ ਕਮਰਿਆਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਵਰਤਿਆ ਜਾ ਰਿਹਾ ਹੈ।

ਬੀ.ਐਡ. ਬਲਾਕ ਦੇ ਚਾਰ ਕਮਰਿਆਂ ਵਿੱਚ ਜ਼ਿਲ੍ਹਾ ਚੋਣ ਦਫ਼ਤਰ ਬਣਾ ਕੇ ਪ੍ਰਸ਼ਾਸਨ ਨੇ ਬਲਾਕ ਦੇ ਚਾਰ ਕਮਰਿਆਂ ਉਪਰ ਆਪਣਾ ਕਬਜ਼ਾ ਕੀਤਾ ਹੋਇਆ ਹੈ, ਜਦ ਕਿ ਵਿਦਿਆਰਥੀਆਂ ਨੂੰ ਖੁੱਲ੍ਹੇ ਮੈਦਾਨ ’ਚ ਕਲਾਸਾਂ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ| ਵਿਦਿਆਰਥੀ ਆਗੂ ਨੇ ਮੰਗ ਕੀਤੀ ਕਿ ਉਕਤ ਬਲਾਕ ਦੇ ਚਾਰੇ ਕਮਰੇ ਖਾਲੀ ਕਰ ਕੇ ਕਾਲਜ ਪ੍ਰਸ਼ਾਸਨ ਨੂੰ ਸੌਂਪੇ ਜਾਣ ਕੀਤੇ ਜਾਣ, ਕਾਲਜ ਵਿੱਚ ਕੁਝ ਸਾਲ ਪਹਿਲਾਂ ਬਣੇ ਪੋਸਟ ਗ੍ਰੈਜੂਏਟ ਬਲਾਕ ਦੀ ਉਸਾਰੀ ਸਮੇਂ ਹੋਏ ਘਪਲੇ ਦੀ ਜਾਂਚ ਕਰਵਾਈ ਜਾਵੇ ਅਤੇ ਖ਼ਸਤਾ ਹਾਲ ਇਮਾਰਤ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਸਕੇ, ਕਾਲਜ ’ਚ ਉਰਦੂ ਵਿਸ਼ੇ ਦੀ ਅਸਾਮੀ ਮੁੜ ਬਹਾਲ ਕੀਤੀ ਜਾਵੇ ਅਤੇ ਇਸ ਅਸਾਮੀ ’ਤੇ ਪੱਕੀ ਭਰਤੀ ਕੀਤੀ ਜਾਵੇ|

ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਸਿੰਘ ਹਥਨ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀਆਂ ਉਕਤ ਮੰਗਾਂ ਫੌਰੀ ਤੌਰ ’ਤੇ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਤਵਿੰਦਰ ਕੌਰ, ਨਸਰੀਨ, ਰੁਖ਼ਸਾਨਾ, ਜੁਗਰਾਜ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਕੌਰ ਆਦਿ ਹਾਜ਼ਰ ਸਨ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All